- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਿਹਾਰ ‘ਚ ਲੂ ਕਾਰਨ 24 ਘੰਟਿਆਂ ‘ਚ 45 ਮੌਤਾਂ-ਸੈਂਕੜੇ ਹਸਪਤਾਲ ਦਾਖ਼ਲ
ਪਟਨਾ – ਬਿਹਾਰ ਵਿੱਚ ਲੂ ਦੀ ਵਜ੍ਹਾ ਨਾਲ ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ 45 ਜਣਿਆਂ ਦੀ ਮੌਤ ਹੋ ਗਈ ਹੈ ਤੇ 100 ਤੋਂ ਵੱਧ ਹਸਪਤਾਲ ਦਾਖ਼ਲ ਹਨ। ਔਰੰਗਾਬਾਦ, ਗਯਾ ਤੇ ਨਵਾਦਾ ਜ਼ਿਲ੍ਹਿਆਂ ਵਿੱਚ ਲੂ ਲੱਗਣ ਦੀ ਵਜ੍ਹਾ ਨਾਲ ਇੰਨੀਆਂ ਮੌਤਾਂ ਹੋਈਆਂ ਹਨ। ਗਯਾ ਤੇ ਪਤਨਾ ਦਾ ਸ਼ਨਿੱਚਰਵਾਰ ਨੂੰ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਸੀ। ਗਯਾ ਦੇ ਜ਼ਿਲ੍ਹਾ ਅਧਿਕਾਰੀ ਅਭਿਸ਼ੇਕ ਸਿੰਘ ਨੇ 14 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ ਜਦੋਂ ਕਿ ਇੱਕ ਹੋਰ ਜ਼ਿਲ੍ਹਾ ਅਧਿਕਾਰੀ ਨੇ ਨਵਾਦਾ ਵਿੱਚ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ। ਦੋਵਾਂ ਜ਼ਿਲ੍ਹਿਆਂ ਵਿੱਚ ਲੂ ਨਾਲ ਪ੍ਰਭਾਵਿਤ 60 ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਗਿਆ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਨ੍ਹਾਂ ਮੌਤਾਂ ‘ਤੇ ਦੁੱਖ ਜਤਾਇਆ ਹੈ। ਪੀੜਤਾਂ ਦੇ ਪਰਿਵਾਰ ਵਾਲਿਆਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਏਗਾ। ਸਰਕਾਰ ਨੇ ਮ੍ਰਿਤਕਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਲੂ ਨੂੰ ਲੈ ਕੇ ਚੇਤਾਵਨੀ ਵੀ ਜਾਰੀ ਕੀਤੀ ਹੈ।


