- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਿਹਾਰ ਵਿੱਚ 8 ਜੂਨ ਤੱਕ ਵਧਿਆ ਲਾਕਡਾਊਨ
ਪਟਨਾ – ਬਿਹਾਰ ਵਿੱਚ ਲਾਕਡਾਊਨ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕਰ ਕੇ ਕਿਹਾ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਾਕਡਾਊਨ 8 ਜੂਨ 2021 ਤੱਕ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ ਪਰ ਵਪਾਰ ਲਈ ਹੋਰ ਛੋਟ ਦਿੱਤੀ ਜਾ ਰਹੀ ਹੈ। ਸਾਰੇ ਲੋਕ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ। ਜਿਕਰਯੋਗ ਹੈ ਕਿ ਬਿਹਾਰ ਵਿੱਚ 24 ਮਈ ਨੂੰ ਕੋਰੋਨਾ ਨਾਲ 52 ਵਿਅਕਤੀਆਂ ਦੀ ਮੌਤ ਹੋਈ ਸੀ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 5104 ਹੋ ਗਈ ਅਤੇ ਨਵੇਂ ਮਾਮਲੇ 1475 ਸਾਹਮਣੇ ਆਏ ਸਨ।ਬਿਹਾਰ ਵਿੱਚ ਲਾਕਡਾਊਨ ਤੋਂ ਪਹਿਲਾਂ ਹਰ ਦਿਨ 10 ਹਜ਼ਾਰ ਤੋਂ ਉੱਪਰ ਮਾਮਲੇ ਸਾਹਮਣੇ ਆ ਰਹੇ ਸਨ। ਬਿਹਾਰ ਵਿੱਚ ਕੋਰੋਨਾ ਦੀ ਸਥਿਤੀ ਗੰਭੀਰ ਹੁੰਦੀ ਦੇਖ ਤੁਰੰਤ ਸਰਕਾਰ ਨੇ ਲਾਕਡਾਊਨ ਦਾ ਫ਼ੈਸਲਾ ਲਿਆ। ਹੁਣ ਜ਼ਰੂਰਤ ਦੇ ਸਾਮਾਨ ਦੀਆਂ ਦੁਕਾਨਾਂ ਨੂੰ 4 ਘੰਟੇ ਹੀ ਖੋਲ੍ਹਿਆ ਜਾ ਰਿਹਾ ਹੈ।


