- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੀਕਾਨੇਰ ਕੈਂਸਰ ਹਸਪਤਾਲ ’ਚ ਲੰਗਰ ’ਤੇ ਰੋਕ ਹਟਾਵੇ ਰਾਜਿਸਥਾਨ ਸਰਕਾਰ-ਭਾਈ ਲੌਂਗੋਵਾਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਬੀਕਾਨੇਰ ਵਿਖੇ ਕੈਂਸਰ ਹਸਪਤਾਲ ਵਿਚ ਮਰੀਜ਼ਾਂ ਲਈ ਪੰਜਾਬ ਦੀ ਸੰਗਤ ਵੱਲੋਂ ਲਗਾਏ ਜਾਂਦੇ ਲੰਗਰ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਰੋਕ ਤੁਰੰਤ ਖਤਮ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧ ਵਿਚ ਰਾਜਿਸਥਾਨ ਸਰਕਾਰ ਨੂੰ ਆਦੇਸ਼ ਜਾਰੀ ਕਰ ਕੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਲੋੜਵੰਦਾਂ ਅਤੇ ਮਰੀਜ਼ਾਂ ਦੀ ਸੇਵਾ ਲਈ ਲੰਗਰ ਨੂੰ ਰੋਕਣਾ ਠੀਕ ਨਹੀਂ ਹੈ। ਸੰਗਤਾਂ ਵੱਲੋਂ ਲੰਮੇ ਸਮੇਂ ਤੋਂ ਇਹ ਸੇਵਾ ਕੀਤੀ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਕਾਰਜ ਲਈ ਤਾਂ ਰਾਜਿਸਥਾਨ ਸਰਕਾਰ ਨੂੰ ਸੰਗਤ ਦੀ ਪ੍ਰਸ਼ੰਸਾ ਅਤੇ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਂਸਰ ਪੀੜਤ ਮਰੀਜ਼ ਤਾਂ ਪਹਿਲਾਂ ਹੀ ਹਾਲਾਤਾਂ ਦੇ ਝੰਬੇ ਹੁੰਦੇ ਹਨ ਅਤੇ ਅਜਿਹੇ ਸਮੇਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰਾਹਤ ਦੇਣ ਲਈ ਲਗਾਏ ਜਾਂਦੇ ਲੰਗਰ ਨੂੰ ਰੋਕਣਾ ਪੀੜਤਾਂ ਲਈ ਇਕ ਹੋਰ ਵੱਡੀ ਮੁਸੀਬਤ ਦੀ ਤਰ੍ਹਾਂ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਵਾਰਸ ਜੇਕਰ ਬਾਹਰੋਂ ਪ੍ਰਸ਼ਾਦਾ ਛਕਦੇ ਹਨ ਤਾਂ ਉਨ੍ਹਾਂ ਨੂੰ ਇਕ ਵਾਧੂ ਆਰਥਿਕ ਬੋਝ ਝੱਲਣਾ ਪੈਂਦਾ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਰਾਜਿਸਥਾਨ ਸਰਕਾਰ ਨਾਲ ਰਾਬਤਾ ਬਣਾਉਣ ਲਈ ਕਿਹਾ ਹੈ, ਜਿਸ ’ਤੇ ਗੌਰ ਕਰਦਿਆਂ ਜਲਦ ਹੀ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ।


