- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੀਜਿੰਗ ਪਹੁੰਚੇ ਐੱਸ. ਜੈਸ਼ੰਕਰ, ਹੋਵੇਗੀ ਮਹੱਤਵਪੂਰਣ ਮੁੱਦਿਆਂ ਤੇ ਗੱਲਬਾਤ
ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਚੀਨੀ ਲੀਡਰਸ਼ਿਪ ਨਾਲ ਵਾਰਤਾ ਲਈ 3 ਦਿਨੀਂ ਦੌਰੇ ‘ਤੇ ਅੱਜ ਭਾਵ ਐਤਵਾਰ ਨੂੰ ਬੀਜਿੰਗ ਪਹੁੰਚੇ। ਜੈਸ਼ੰਕਰ ਦੀ ਯਾਤਰਾ ਦੌਰਾਨ ਇਸ ਸਾਲ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਭਾਰਤ ਦੌਰੇ ਦੇ ਇੰਤਜ਼ਾਮ ਨੂੰ ਆਖਰੀ ਰੂਪ ਦੇਣ ਸਮੇਤ ਕਈ ਮੁੱਦਿਆਂ ‘ਤੇ ਗੱਲਬਾਤ ਹੋਵੇਗੀ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਦੇ ਬਾਅਦ ਜੈਸ਼ੰਕਰ ਚੀਨ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਮੰਤਰੀ ਹਨ। ਇਹ ਦੌਰਾ ਅਜਿਹੇ ਸਮੇਂ ਵਿਚ ਵੀ ਹੋ ਰਿਹਾ ਹੈ ਜਦੋਂ ਭਾਰਤ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਦਿਆਂ ਉਸ ਨੂੰ ਦੋ ਕੇਂਦਰ ਸ਼ਾਸਿਤ ਖੇਤਰਾਂ ਵਿਚ ਵੰਡ ਦਿੱਤਾ ਹੈ।ਸੰਵਿਧਾਨ ਵਿਚ ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਖਤਮ ਕਰਨ ਦੇ ਭਾਰਤ ਦੇ ਫੈਸਲੇ ਦੇ ਬਹੁਤ ਪਹਿਲਾਂ ਜੈਸ਼ੰਕਰ ਦਾ ਦੌਰਾ ਤੈਅ ਹੋ ਚੁੱਕਾ ਸੀ। ਡਿਪਲੋਮੈਟ ਤੋਂ ਵਿਦੇਸ਼ ਮੰਤਰੀ ਬਣੇ ਐੱਸ. ਜੈਸ਼ੰਕਰ 2009 ਤੋਂ 2013 ਤੱਕ ਚੀਨ ਵਿਚ ਭਾਰਤ ਦੇ ਰਾਜਦੂਤ ਰਹੇ ਸਨ। ਕਿਸੇ ਭਾਰਤੀ ਦੂਤ ਦਾ ਇਹ ਸਭ ਤੋਂ ਲੰਬਾ ਕਾਰਜਕਾਲ ਸੀ। ਚੀਨੀ ਲੀਡਰਸ਼ਿਪ ਨਾਲ ਜੈਸ਼ੰਕਰ ਦੀ ਵਾਰਤਾ ਸੋਮਵਾਰ ਨੂੰ ਸ਼ੁਰੂ ਹੋਵੇਗੀ। ਅਧਿਕਾਰਕ ਤੌਰ ‘ਤੇ ਇਸ ਦਾ ਐਲਾਨ ਨਹੀਂ ਕੀਤਾ ਗਿਆ ਕਿ ਕਿਹੜੇ ਨੇਤਾਵਾਂ ਨਾਲ ਉਨ੍ਹਾਂ ਦੀ ਬੈਠਕ ਹੋਵੇਗੀ। ਉਹ ਚੀਨੀ ਸਟੇਟ ਕੌਂਸਲਰ ਅਤੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਦੋ-ਪੱਖੀ ਵਾਰਤਾ ਕਰਨਗੇ। ਬਾਅਦ ਵਿਚ ਦੋਵੇਂ ਮੰਤਰੀ ਸੱਭਿਆਚਾਰਕ ਅਤੇ ਲੋਕਾਂ ਦੇ ਆਪਸੀ ਸੰਪਰਕ ‘ਤੇ ਉੱਚ ਪੱਧਰੀ ਪ੍ਰਣਾਲੀ ਦੀ ਦੂਜੀ ਬੈਠਕ ਦੀ ਸਹਿ ਪ੍ਰਧਾਨਗੀ ਕਰਨਗੇ। ਪਹਿਲੀ ਬੈਠਕ ਪਿਛਲੇ ਸਾਲ ਨਵੀਂ ਦਿੱਲੀ ਵਿਚ ਹੋਈ ਸੀ।


