- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੀਬੀ ਗਰਚਾ ਨੇ ਪਿੰਡ ਬੂਥਗੜ੍ਹ ਦੇ ਪੰਚਾਇਤ ਮੈਂਬਰਾਂ ਦਾ ਕੀਤਾ ਸਨਮਾਨ
ਐਸ ਐਸ ਨਗਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਇਸ ਵਾਰ ਪੰਜਾਬ ਸਰਕਾਰ ਵੱਲੋਂ ਚੋਣਾਂ ਵਿੱਚ ਕੀਤੇ ਔਰਤਾਂ ਦੇ 50 ਪ੍ਰਤੀਸ਼ਤ ਰਾਖਵੇਂਕਰਨ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਇਸ ਵਾਰ ਕਾਫ਼ੀ ਜ਼ਿਆਦਾ ਗਿਣਤੀ ਵਿੱਚ ਔਰਤਾਂ ਨੇ ਚੋਣਾਂ ਵਿੱਚ ਉਤਸ਼ਾਹ ਦਿਖਾਇਆ ਹੈ| ਬੀਬੀ ਗਰਚਾ ਹਲਕਾ ਖਰੜ ਦੇ ਪਿੰਡ ਬੂਥਗੜ੍ਹ ਵਿਖੇ ਨਵੀਂ ਚੁਣੀ ਗਈ ਪੰਚਾਇਤ ਦੇ ਮੈਂਬਰਾਂ ਦਾ ਸਨਮਾਨ ਕਰਨ ਲਈ ਪਿੰਡ ਬੂਥਗੜ੍ਹ ਵਿਖੇ ਲੋਕਾਂ ਲਾਲ ਗੱਲਬਾਤ ਕਰ ਰਹੇ ਸਨ| ਬੀਬੀ ਗਰਚਾ ਨੇ ਨਵੀਂ ਪੰਚਾਇਤ ਦੇ ਮੈਂਬਰਾਂ ਗੁਰਜੀਤ ਕੌਰ ਪੰਚ, ਲਖਵਿੰਦਰ ਕੌਰ ਪੰਚ, ਕਰਮਜੀਤ ਕੌਰ ਪੰਚ, ਸੁਰਜੀਤ ਕੌਰ ਪੰਚ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਪਿੰਡ ਵਿੱਚ ਆਪਸੀ ਭਾਈਚਾਰਾ ਬਣਾਈ ਰੱਖਣ ਅਤੇ ਨਸ਼ਿਆਂ ਅਤੇ ਦਾਜ ਵਰਗੀਆਂ ਬੁਰਾਈਆਂ ਨੂੰ ਸਮਾਜ ਵਿਚੋਂ ਖ਼ਤਮ ਕਰਨ ਦੀ ਅਪੀਲ ਵੀ ਕੀਤੀ| ਇਸ ਮੌਕੇ ਗੁਰਮੇਲ ਸਿੰਘ ਸਾਬਕਾ ਸਰਪੰਚ, ਰਵਿੰਦਰ ਸਿੰਘ ਸਾਬਕਾ ਪੰਚ, ਪਲਵਿੰਦਰ ਕੌਰ ਸਾਬਕਾ ਸਰਪੰਚ, ਬੇਅੰਤ ਕੌਰ ਨੰਬਰਦਾਰ, ਦਵਿੰਦਰ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕੀਂ ਹਾਜ਼ਰ ਸਨ|


