- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਪ੍ਰਗਟ ਕੀਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਉਪਕਾਰ ਕੌਰ ਤਿਆਗ ਦੀ ਮੂਰਤ ਸਨ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਹੋਰਨਾਂ ਨੇ ਵੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਦਾ ਇਜ਼ਹਾਰ ਕੀਤਾ।


