- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੀਬੀ ਜਗੀਰ ਕੌਰ ਨੇ ਮੈਡੀਕਲ ਖੇਤਰ ਦੇ ਵਿਦਿਆਰਥੀਆਂ ਲਈ ਜਾਰੀ ਕੀਤੀਆਂ ਦੋ ਅਹਿਮ ਪੁਸਤਕਾਂ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਦੋ ਅਹਿਮ ਪੁਸਤਕਾਂ ਜਾਰੀ ਕੀਤੀਆਂ ਗਈਆਂ। ਇਨ੍ਹਾਂ ਪੁਸਤਕਾਂ ਵਿਚ ‘ਉਪਥੈਲ ਨੈਕਸਟ’ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡੀਨ ਅਕੈਡਮਿਕ ਅਤੇ ਅੱਖਾਂ ਦੇ ਮਾਹਿਰ ਡਾ. ਸ਼ੌਕੀਨ ਸਿੰਘ ਤੇ ਡਾ. ਮਨੀਸ਼ ਛਾਬੜਾ ਵੱਲੋਂ ਲਿਖੀ ਗਈ ਹੈ, ਜਦਕਿ ਪੁਸਤਕ ‘ਬਾਇਓਕਮਿਸਟਰੀ’ ਡਾ. ਨਮਰਤਾ ਛਾਬੜਾ ਅਤੇ ਡਾ. ਸਾਹਿਬਾ ਕੁਕਰੇਜਾ ਨੇ ਸੰਪਾਦਤ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੁਸਤਕਾਂ ਜਾਰੀ ਕਰਨ ਮੌਕੇ ਪੁਸਤਕਾਂ ਦੇ ਲੇਖਕਾਂ ਅਤੇ ਸੰਪਾਦਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਇਕ ਬਹੁਤ ਹੀ ਜ਼ੁੰਮੇਵਾਰੀ ਵਾਲਾ ਕਾਰਜ ਹੈ ਅਤੇ ਆਸ ਹੈ ਕਿ ਇਸ ਤੋਂ ਵਿਦਿਆਰਥੀਆਂ ਭਰਪੂਰ ਲਾਹਾ ਲੈਣਗੇ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਸੰਸਥਾ ਦੇ ਮਾਹਿਰ ਡਾਕਟਰਾਂ ਵੱਲੋਂ ਮੈਡੀਕਲ ਸਾਹਿਤ ਦੀ ਰਚਨਾ ਕੀਤੀ ਗਈ ਹੈ।ਇਸ ਮੌਕੇ ਪੁਸਤਕ ਉਪਥੈਲ ਨੈਕਸਟ ਦੇ ਲੇਖਕ ਡਾ. ਸ਼ੌਕੀਨ ਸਿੰਘ ਨੇ ਦੱਸਿਆ ਕਿ ਇਹ ਪੁਸਤਕ ਐਮਬੀਬੀਐਸ ਦੇ ਵਿਦਿਆਰਥੀਆਂ, ਪੋਸਟ ਗ੍ਰੈਜੂਏਟ ਲਈ ਟੈਸਟ ਦੀ ਤਿਆਰੀ ਅਤੇ ਅੱਖਾਂ ਦੇ ਮਰੀਜ਼ਾਂ ਦੀ ਚੰਗੀ ਦੇਖਭਾਲ ਨੂੰ ਮੁੱਖ ਰੱਖਕੇ ਤਿਆਰ ਕੀਤੀ ਗਈ ਹੈ। ਇਸ ਵਿਚ ਅੱਖਾਂ ਨਾਲ ਸਬੰਧਤ ਆਮ ਸਾਹਿਤ, ਮਰੀਜ਼ਾਂ ਨੂੰ ਚੈੱਕਅੱਪ ਕਰਨ ਦੀ ਵਿਧੀ, ਵੱਖ-ਵੱਖ ਤਰ੍ਹਾਂ ਦੇ ਸਵਾਲ-ਜਵਾਬ ਅਤੇ ਅੱਖਾਂ ਦੀ ਬਿਮਾਰੀਆਂ ਨੂੰ ਦਰਸਾਉਂਦੀਆਂ ਮਰੀਜ਼ਾਂ ਦੀਆਂ ਚਾਰ ਸੌ ਦੇ ਕਰੀਬ ਫੋਟੋਆਂ ਦਰਜ ਹਨ। ਇਸ ਮੌਕੇ ਡਾ. ਸ਼ੌਕੀਨ ਸਿੰਘ ਅਤੇ ਡਾ. ਨਮਰਤਾ ਛਾਬੜਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਪੁਸਤਕਾਂ ਜਾਰੀ ਕਰਨ ਲਈ ਧੰਨਵਾਦ ਕੀਤਾ। ਇਸੇ ਦੌਰਾਨ ਪੀਜੀਆਈ ਦੇ ਡਾਇਰੈਕਟਰ ਡਾ. ਜਗਤ ਰਾਮ ਨੇ ਆਨਲਾਈਨ ਜੁੜ ਕੇ ਪੁਸਤਕਾਂ ਦੇ ਰਚੇਤਾ ਡਾ. ਸ਼ੌਕੀਨ ਸਿੰਘ, ਡਾ. ਮਨੀਸ਼ ਛਾਬੜਾ, ਡਾ. ਨਮਰਤਾ ਛਾਬੜਾ ਅਤੇ ਡਾ. ਸਾਹਿਬਾ ਕੁਕਰੇਜਾ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵੀਸੀ ਡਾ. ਦਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉੱਪਲ, ਡੀਨ ਡਾ. ਏ.ਪੀ. ਸਿੰਘ, ਡਾ. ਸ਼ੌਕੀਨ ਸਿੰਘ, ਡਾ. ਪੰਕਜ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਓਐਸਡੀ ਡਾ. ਸੁਖਬੀਰ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ ਤੇ ਹੋਰ ਮੌਜੂਦ ਸਨ।


