- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਬੈਠਕ ਕੀਤੀ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਇਕੱਤਰਤਾ ਘਰ ਵਿਖੇ ਕੀਤੀ ਗਈ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿੱਦਿਆ ਦਾ ਸਬੰਧ ਸਿੱਧੇ ਤੌਰ ’ਤੇ ਮਨੁੱਖ ਦੀ ਸ਼ਖ਼ਸੀਅਤ ਉਸਾਰੀ ਨਾਲ ਜੁੜਿਆ ਹੋਇਆ ਹੈ ਅਤੇ ਹਰ ਅਧਿਆਪਕ ਦਾ ਫ਼ਰਜ਼ ਬਣਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦਾ ਨਿਰਮਾਤਾ ਬਣੇ। ਉਨ੍ਹਾਂ ਕਿਹਾ ਕਿ ਹਰ ਅਧਿਆਪਕ ਨੂੰ ਇਕ ਬੇਹਤਰ ਮਾਰਗ-ਦਰਸ਼ਕ ਵਜੋਂ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਦੀ ਜ਼ੁੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸਰਵਨ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸਹਾਇਕ ਸਿੱਖਿਆ ਡਾਇਰੈਕਟਰ ਡਾ. ਪ੍ਰਭਜੀਤ ਕੌਰ, ਪ੍ਰਿੰਸੀਪਲ ਸਤਵੰਤ ਕੌਰ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਮੌਜੂਦ ਸਨ।


