- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੀਬੀ ਬਾਦਲ ਨੂੰ ਸਿਖ ਜਥੇਬੰਦੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
ਬਠਿੰਡਾ – ਅਕਾਲੀ ਸਰਕਾਰ ਸਮੇਂ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਇਸ ਦੇ ਇਲਜ਼ਾਮ ਅਕਾਲੀ ਆਗੂਆਂ ਤੇ ਲਗਣ ਬਾਅਦ ਸਿਖ ਕੌਮ ਵਿਚ ਪਾਇਆ ਜਾ ਰਿਹਾ ਰੋਸ ਜਿਉਂ ਦਾ ਤਿਓੁਂ ਜਾਰੀ ਹੈ। ਇਸ ਦਾ ਅਸਰ ਪਿੰਡ ਵਿਚ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਲੋਕਾਂ ਦੇ ਗਰਮ ਸਵਾਲਾਂ ਅਤੇ ਕਾਲੀਆਂ ਝਮਡਿਆਂ ਦਾ ਸਾਹਮਣਾ ਕਰਨਾ ਪਿਆ। ਜਦੋਂ ਬੀਬੀ ਬਾਦਲ ਖੇਮੂਆਣਾ ਵਿਖੇ ਸਬੋਧਨ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਪਿੰਡ ਦੇ ਵਿਅਕਤੀ ਵਲੋਂ ਪਿੰਡ ਦੇ ਵਿਕਾਸ ਲਈ ਆਈ ਗ੍ਰਾਂਟ ਬਾਰੇ ਸਵਾਲ ਕੀਤੇ ਗਏ ਤਾਂ ਇਸ ਤੋਂ ਅਕਾਲੀ ਆਗੂ ਭੜਕ ਗਏ ਤੇ ਬੀਬੀ ਮੂਹਰੇ ਉਸ ਵਿਅਕਤੀ ਦੀ ਭੁਗਤ ਸਵਾਰ ਦਿਤੀ। ਪਿੰਡ ਦੇ ਹੀ ਇਕ ਸਾਬਕਾ ਫੌਜੀ ਨੇ ਉਸ ਨਾਲ ਅਕਾਲੀ ਆਗੂਆਂ ਵਲੋਂ ਗਾਲੀ-ਗਲੋਚ ਕਰਨ ਦੇ ਦੋਸ਼ ਲਗਾਏ ਗਏ।ਕੁਟਮਾਰ ਦਾ ਸ਼ਿਕਾਰ ਹੋਇਆ ਵਿਅਕਤੀ ਦਾ ਹਸਪਤਾਲ ‘ਚ ਇਲਾਜ ਚਲ ਰਿਹਾ ਹੈ ਇਸ ਮੌਕੇ ਏਕਨੂਰ ਖਾਲਸਾ ਫੌਜ ਦੇ ਪ੍ਰਧਾਨ ਸੁਖਪਾਲ ਸਿੰਘ ਫੌਜੀ ਅਤੇ ਦਸਤਾਰ ਫੈਡਰੇਸ਼ਨ ਦੇ ਪ੍ਰਧਾਨ ਪ੍ਰਗਟ ਸਿੰਘ ਭੋਡੀਪੁਰਾ ਦੀ ਅਗਵਾਈ ਵਿਚ ਸਿਖਾਂ ਨੇ ਬੀਬੀ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਬੀਬੀ ਨੂੰ ਕਈ ਪਿੰਡਾਂ ਨੂੰ ਜਾਣ ਵਾਲੇ ਰਾਹ ਤਬਦੀਲ ਕਰਨੇ ਪਏ।


