- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੇਅਦਬੀ ਕਾਂਡ: ਸੁਖਬੀਰ ਮਗਰਮੱਛ ਦੇ ਹੰਝੂ ਨਾ ਵਹਾਏ-ਕਰਾਂਗੇ ਡੂੰਘੀ ਜਾਂਚ : ਕੈਪਟਨ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਬੇਅਦਬੀ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾਉਣ ਦੀ ਖਿੱਲੀ ਉਡਾਉਂਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਰਗਾੜੀ ਘਟਨਾ ਨਾਲ ਜੁੜੇ ਮਾਮਲਿਆਂ ਦੀਤਹਿ ਤੱਕ ਜਾਣ ਲਈ ਪੂਰੀ ਪੈਰਵੀ ਕਰੇਗੀ। ਇਸੇ ਦੌਰਾਨ ਮੁੱਖ ਮੰਤਰੀਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਸਾਰੇ ਕਾਨੂੰਨੀ ਪੱਖ ਘੋਖਣ ਲਈ ਆਖਿਆ।ਬਰਗਾੜੀ ਮਾਮਲਿਆਂ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਅਕਾਲੀ ਦਲ ਵੱਲੋਂ ਚੁਣੌਤੀ ਦੇਣ ਦੇ ਫੈਸਲੇ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਸ ਮੁੱਦੇ ‘ਤੇ ਫਿਕਰਮੰਦ ਹੋਣ ਦਾ ਖੇਖਣ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਜੋ ਉਸ ਮੌਕੇ ਸੂਬੇ ਦਾ ਉਪ-ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੀ, ਨੇ ਇਸ ਮਾਮਲੇ ਦੀ ਜਾਂਚ ਖੁਦ ਕਰਾਉਣ ਦੀ ਬਜਾਏ ਬਰਗਾੜੀ ਕਾਂਡ ਨਾਲ ਸਬੰਧਤ ਪਹਿਲੇ ਤਿੰਨ ਮਾਮਲਿਆਂ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਕੋਲ ਭੇਜ ਦਿੱਤਾ।ਉਨ੍ਹਾਂ ਕਿਹਾ ਕਿ ਹੁਣ ਜਦੋਂ ਸੀ.ਬੀ.ਆਈ. ਨੇ ਆਪਣੀ ਜਾਂਚ ਮੁਕੰਮਲ ਕਰ ਕੇ ਕੇਸ ਬੰਦ ਕਰਨ ਦੀ ਰਿਪੋਰਟ ਦਾਇਰ ਕਰ ਦਿੱਤੀ ਤਾਂ ਸੁਖਬੀਰ ਬੁਖਲਾ ਗਿਆ ਜਿਸ ਨਾਲ ਇਸ ਸਮੁੱਚੇ ਮਾਮਲੇ ਵਿੱਚ ਕਿਸੇ ਪੱਧਰ ‘ਤੇ ਸਾਜ਼ਿਸ਼ ਹੋਣ ਦਾ ਸੰਕੇਤ ਮਿਲਦਾ ਹੈ।


