- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਬਣਾਏ ਜਾਣਗੇ ਸਹਿਕਾਰਤਾ ਮੁਹਿੰਮ ਤੇ ਬੈਂਕਿੰਗ ਪ੍ਰਣਾਲੀ ਦਾ ਹਿੱਸਾ: ਸੁਖਜਿੰਦਰ ਸਿੰਘ ਰੰਧਾਵਾ
ਸਹਿਕਾਰਤਾ ਮੰਤਰੀ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਬੇਜ਼ਮੀਨੇ ਗ਼ੈਰ ਕਾਸ਼ਤਕਾਰ ਮੈਂਬਰਾਂ ਦੇ ਕਰਜ਼ਾ ਮੁਆਫੀ ਸਬੰਧੀ ਮੀਟਿੰਗ ਦੀ ਕੀਤੀ ਅਗਵਾਈ
ਚੰਡੀਗੜ – “ਜਦੋਂ ਦੀ ਪੰਜਾਬ ਸਰਕਾਰ ਨੇ ਬਾਗਡੋਰ ਸੰਭਾਲੀ ਉਦੋਂ ਤੋਂ ਹੀ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ(ਪੀ.ਏ.ਸੀ.ਐਸ) ਦੇ ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਮੈਂਬਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ”ਇਹ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ(ਪੀ.ਏ.ਸੀ.ਐਸ) ਦੇ ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਮੈਂਬਰਾਂ ਦੇ ਕਰਜ਼ਾ ਮੁਆਫੀ ਸਬੰਧੀ ਹੋਈ ਮੀਟਿੰਗ ਦੀ ਅਗਵਾਈ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਸਹਿਕਾਰੀ ਸੰਭਾਵਾਂ ਦੇ ਸਕੱਤਰਤੇ ਨੁਮਾਇੰਦਿਆਂ ਸ਼ਾਮਲ ਹੋਏ । ਗੌਰਤਲਬ ਹੈ ਪਹਿਲਾਂ ਅਜਿਹੇ ਲਾਭ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਦਿੱਤੇ ਗਏ ਸਨ।ਮੰਤਰੀ ਨੇ ਅੱਗੇ ਦੱਸਿਆ ਕਿ ਉਕਤ ਟੀਚਾ ਹਾਸਲ ਕਰਨ ਨੂੰ ਯਕੀਨੀ ਬਣਾਉਣ ਲਈ ਨੀਵੇਂ ਆਰਥਿਕ ਪਿਛੋਕੜ ਵਾਲੇ ਲੋਕ ਵਿਸ਼ੇਸ਼ ਕਰਕੇ ਗ਼ੈਰ-ਕਾਸ਼ਤਕਾਰ ਬੇਜ਼ਮੀਨੇ ਵਿਅਕਤੀ ਇਸ ਸਹਿਕਾਰਤਾ ਮੁਹਿੰਮ ਦੀ ਸੂਚੀ ਵਿੱਚ ਲਿਆਂਦੇ ਗਏ ਹਨ ਅਤੇ ਇਨਾਂ ਨੂੰ ਬੈਂਕ ਪ੍ਰਣਾਲੀ ਦਾ ਹਿੱਸਾ ਵੀ ਬਣਾਇਆ ਗਿਆ ਹੈ। ਉਨਾਂ ਇਸ ਸਬੰਧੀ ਸੁਚੱਜੀਆਂ ਤੇ ਕੁਸ਼ਲ ਨੀਤੀਆਂ ਤਿਆਰ ਕਰਨ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਸ੍ਰੀ ਰੰਧਾਵਾ ਨੇ ਬਹੁਤ ਜਲਦ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਸਬੰਧੀ ਪੀ.ਏ.ਸੀ.ਐਸ ਦੇ ਸਕੱਤਰਾਂ ਦੀ ਮੀਟਿੰਗ ਸੱਦਣ ਦੀ ਵੀ ਤਾਕੀਦ ਕੀਤੀ ਅਤੇ ਕਿਹਾ ਕਿ ਚੰਗੀ ਕਾਰਗੁਜ਼ਾਰੀ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਘਟੀਆ ਤੇ ਅਸੰਤੁਸ਼ਟ ਕਾਰਗੁਜ਼ਾਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਦੇ ਬਰਾਬਰ ਲਿਆਉਣ ਦਾ ਮੁੱਦਾ ਵੀ ਚੁੱਕਿਆ।ਸਹਿਕਾਰੀ ਖੇਤਰ ਦੇ ਪੱਛੜ ਜਾਣ ਲਈ ਊਨਾਂ ਪਿਛਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਇਹ ਵੀ ਸਪੱਸ਼ਟ ਕੀਤਾ ਕਿ ਮੌਜੂਦਾ ਸਰਕਾਰ ਸਹਿਕਾਰੀ ਸਭਾਵਾਂ ਦੀ ਨੁਹਾਰ ਬਦਲਣ ਲਈ ਭਰੋਸਾ ਬਣਾਉਣ ਵਿੱਚ ਕਾਰਮਯਾਬ ਹੋਈ ਹੈ।ਇਸ ਮੌਕੇ ਹੋਰ ਪਤਵੰਤਿਆਂ ਵਿੱਚ ਜਲੰਧਰ ਦੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਸ਼ਾਹਕੋਟ ਦੇ ਐਮ.ਐਲ.ਏ. ਸ੍ਰੀ ਹਰਦੇਵ ਸਿੰਘ ਲਾਡੀ, ਚੱਬੇਵਾਲ ਦੇ ਐਮ.ਐਲ.ਏ. ਸ੍ਰੀ ਰਾਜ ਕੁਮਾਰ ਚੱਬੇਵਾਲ, ਸਮਰਾਲਾ ਦੇ ਐਮ.ਐਲ.ਏ. ਸ੍ਰੀ ਅਮਰੀਕ ਸਿੰਘ ਢਿੱਲੋਂ, ਖੰਨਾ ਦੇ ਐਮ.ਐਲ.ਏ. ਸ੍ਰੀ ਗੁਰਕੀਰਤ ਸਿੰਘ ਕੋਟਲੀ, ਗਿੱਲ ਦੇ ਐਮ.ਐਲ.ਏ. ਸ੍ਰੀ ਕੁਲਦੀਪ ਸਿੰਘ ਵੈਦ ਅਤੇ ਪੰਜਾਬ ਰਾਜ ਸਹਿਕਾਰੀ ਬੈਂਕਾਂ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ.ਕੇ. ਬਾਤਿਸ਼ ਵੀ ਸ਼ਾਮਲ ਸਨ।


