- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੈਂਗਲੁਰੂ ਨੇ ਕੋਲਕਾਤਾ ਨੂੰ 82 ਦੌੜਾਂ ਨਾਲ ਹਰਾਇਆ
ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਏ ਬੀ ਡਿਵੀਲੀਅਰਸ ਦੀ 33 ਗੇਂਦਾਂ ‘ਤੇ 73 ਦੌੜਾਂ ਦੀ ਧਮਾਕੇਦਾਰ ਪਾਰੀ ਤੋਂ ਬਾਅਦ ਸ਼ਾਨਦਾਰ ਗੇਂਦਬਾਜ਼ੀ ਨਾਲ ਸੋਮਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ ਮੈਚ ‘ਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 82 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਬੈਂਗਲੁਰੂ ਦੀ ਟੀਮ ਦੇ ਖਿਡਾਰੀ ਡਿਵੀਲੀਅਰਸ ਤੇ ਕਪਤਾਨ ਵਿਰਾਟ ਕੋਹਲੀ (ਅਜੇਤੂ 33 ਦੌੜਾਂ) ਦੇ ਨਾਲ ਉਸਦੀ ਤੀਜੇ ਵਿਕਟ ਲਈ 7.4 ਓਵਰਾਂ ‘ਚ ਅਜੇਤੂ 100 ਦੌੜਾਂ ਦੀ ਸਾਂਝੇਦਾਰੀ ਨਾਲ 2 ਵਿਕਟਾਂ ‘ਤੇ 194 ਦੌੜਾਂ ਚੁਣੌਤੀਪੂਰਨ ਸਕੋਰ ਬਣਾਇਆ। ਇਸ ਦੇ ਜਵਾਬ ‘ਚ ਕੋਲਕਾਤਾ (ਕੇ. ਕੇ. ਆਰ.) ਦੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 112 ਦੌੜਾਂ ਹੀ ਬਣਾ ਸਕੀ।ਸਲਾਮੀ ਬੱਲੇਬਾਜ਼ ਆਰੋਨ ਫਿੰਚ ਵੀ ਖਰਾਬ ਪ੍ਰਦਰਸ਼ਨ ਕਰਨ ਤੋਂ ਬਾਅਦ ਵਾਪਸੀ ਕਰਨ ‘ਚ ਸਫਲ ਰਹੇ ਅਤੇ ਉਨ੍ਹਾਂ ਨੇ 47 ਦੌੜਾਂ (37 ਗੇਂਦਾਂ ‘ਚ 4 ਚੌਕੇ ਅਤੇ ਇਕ ਛੱਕਾ) ਬਣਾਈਆਂ ਅਤੇ ਨਾਲ ਦੇਵਦੱਤ ਪਡੀਕਲ (32) ਦੇ ਨਾਲ ਪਹਿਲੇ ਵਿਕਟ ਲਈ 7.4 ਓਵਰ ‘ਚ 67 ਦੌੜਾਂ ਦੀ ਸਾਂਝੇਦਾਰੀ ਕੀਤੀ। ਆਰ. ਸੀ. ਬੀ. ਇਸ ਜਿੱਤ ਦੇ ਨਾਲ 7 ਮੈਚਾਂ ‘ਚ 10 ਅੰਕ ਹਾਸਲ ਕਰ ਤੀਜੇ ਸਥਾਨ ‘ਤੇ ਪਹੁੰਚ ਗਈ ਹੈ ਜਦਕਿ ਕਪਤਾਨ ਦਿਨੇਸ਼ ਕਾਰਤਿਕ ਦੀ ਟੀਮ ਦੇ 7 ਮੈਚਾਂ ‘ਚ ਅੱਠ ਅੰਕ ਹਨ ਅਤੇ ਉਹ ਚੌਥੇ ਸਥਾਨ ‘ਤੇ ਪਹੁੰਚ ਗਈ ਹੈ।


