- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੈਡਮਿੰਟਨ ਕਸ਼ਿਅਪ ਦਾ ਹਾਂਗਕਾਂਗ ਓਪਨ ਵਿੱਚ ਜੇਤੂ ਆਗਾਜ਼
ਕੋਵਲੂਨ – ਰਾਸ਼ਟਰਮੰਡਲ ਖੇਡਾਂ ਦੇ ਸਾਬਕਾ ਚੈਂਪੀਅਨ ਪਾਰੂਪੱਲੀ ਕਸ਼ਿਅਪ ਨੇ ਹਾਂਗਕਾਂਗ ਵਿਸ਼ਵ ਟੂਰ ਸੁਪਰ-500 ਟੂਰਨਾਮੈਂਟ ਵਿੱਚ ਅੱਜ ਇੱਥੇ ਆਪਣੀ ਮੁਹਿੰਮ ਦੀ ਚੰਗੀ ਸ਼ੁਰੂਆਤ ਕਰਦਿਆਂ ਕੁਆਲੀਫਾਈਂਗ ਰਾਊਂਡ ਵਿੱਚ ਚੀਨੀ ਤਾਇਪੈ ਦੇ ਸੂ ਜੇਨ ਹਾਓ ਨੂੰ ਹਰਾਇਆ। ਪਿਛਲੇ ਕੁੱਝ ਸਾਲਾਂ ਵਿੱਚ ਸੱਟਾਂ ਤੋਂ ਪ੍ਰੇਸ਼ਾਨ ਰਹੇ ਕਸ਼ਿਅਪ ਨੇ ਹਾਓ ਨੂੰ ਇੱਕ ਘੰਟੇ ਅਤੇ ਤਿੰਨ ਮਿੰਟ ਚੱਲੇ ਮੁਕਾਬਲੇ ਵਿੱਚ 21-7, 12-21, 21-18 ਨਾਲ ਹਰਾਇਆ। ਮੁੱਖ ਡਰਾਅ ਵਿੱਚ ਥਾਂ ਬਣਾਉਣ ਲਈ ਹੁਣ ਕਸ਼ਿਅਪ ਦਾ ਸਾਹਮਣਾ ਸੱਤਵਾਂ ਦਰਜਾ ਪ੍ਰਾਪਤ ਇੰਡੋਨੇਸ਼ੀਆ ਦੇ ਐਂਥਨੀ ਸਿਨਿਸੁਕਾ ਨਾਲ ਹੋਵੇਗਾ। ਇਸੇ ਤਰ੍ਹਾਂ ਸਾਤਵਿਕਸਾਈਰਾਜ ਰੰਕੀਰੈਡੀ ਅਤੇ ਅਸ਼ਵਿਨੀ ਪੋਨੱਪਾ ਦੀ ਮਿਕਸਡ ਡਬਲਜ਼ ਜੋੜੀ ਨੇ ਮੁੱਖ ਡਰਾਅ ਵਿੱਚ ਪਹਿਲੇ ਗੇੜ ਦੇ ਸਖ਼ਤ ਮੁਕਾਬਲੇ ਵਿੱਚ ਵੈਂਗ ਚੀ ਲਿਨ ਅਤੇ ਲੀ ਚਿਆ ਸਿਨ ਦੀ ਚੀਨੀ ਤਾਇਪੈ ਦੀ ਜੋੜੀ ਨੂੰ 21-16, 19-21, 21-14 ਨਾਲ ਹਰਾਇਆ। ਸਾਤਵਿਕ ਅਤੇ ਅਸ਼ਵਿਨੀ ਅਗਲੇ ਗੇੜ ਵਿੱਚ ਵੀ ਲੀ ਯਾਂਗ ਅਤੇ ਸੂ ਯਾ ਚਿੰਗ ਦੀ ਚੀਨੀ ਤਾਇਪੈ ਦੀ ਜੋੜੀ ਨਾਲ ਭਿੜਨਗੇ। ਦੁਨੀਆਂ ਦੇ ਛੇਵੇਂ ਨੰਬਰ ਦਾ ਖਿਡਾਰੀ ਰਹਿ ਚੁੱਕਿਆ ਕਸ਼ਿਅਪ ਗੋਡੇ ਦੀ ਸੱਟ ਕਾਰਨ ਰੀਓ ਓਲੰਪਿਕ 2016 ਦਾ ਸੁਪਨਾ ਟੁੱਟਣ ਮਗਰੋਂ ਤੋਂ ਹੀ ਆਪਣੀਆਂ ਸੱਟਾਂ ਨੂੰ ਲੈ ਕੇ ਕਾਫੀ ਪ੍ਰੇਸ਼ਾਨ ਹੈ ਅਤੇ ਲੈਅ ਹਾਸਲ ਕਰਨ ਲਈ ਜੂਝ ਰਿਹਾ ਹੈ। ਕਸ਼ਿਅਪ ਨੇ ਆਸਟਰੀਆ ਚੈਲੰਜਰ ਜਿੱਤ ਕੇ ਸੈਸ਼ਨ ਦੀ ਚੰਗੀ ਸ਼ੁਰੂਆਤ ਕੀਤੀ, ਪਰ ਉਸ ਨੂੰ ਫਿਰ ਸੱਟਾਂ ਦਾ ਸਾਹਮਣਾ ਕਰਨਾ ਪਿਆ।


