- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੋਪੰਨਾ-ਸ਼ਾਪੋਵਾਲੋਵ ਸ਼ੰਘਾਈ ਮਾਸਟਰਜ਼ ਦੇ ਕੁਆਰਟਰ ਫਾਈਨਲ ਚ
ਭਾਰਤੀ ਟੈਨਿਸ ਖਿਡਾਰੀ ਰੋਹਨ ਬੋਪੰਨਾ ਅਤੇ ਉਸ ਦੇ ਜੋੜੀਦਾਰ ਡੈਨਿਸ ਸ਼ਾਪੋਵਾਲੋਵ ਨੇ ਮੰਗਲਵਾਰ ਇਥੇ ਕਾਰੇਨ ਖਾਚਾਨੋਵ ਅਤੇ ਆਂਦ੍ਰੇ ਰੂਬਲੇਵ ਦੀ ਰੂਸੀ ਜੋੜੀ ‘ਤੇ ਸਿੱਧੇ ਸੈੱਟਾਂ ਵਿਚ ਜਿੱਤ ਹਾਸਲ ਕਰ ਕੇ ਸ਼ੰਘਾਈ ਮਾਸਟਰਜ਼ ਡਬਲਜ਼ ਪ੍ਰਤੀਯੋਗਿਤਾ ਦੇ ਪ੍ਰੀ-ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕੀਤਾ।ਭਾਰਤੀ-ਕੈਨੇਡਾਈ ਜੋੜੀ ਨੇ ਸ਼ੁਰੂਆਤੀ ਦੌਰ ਵਿਚ ਖਾਚਾਨੋਵ ਅਤੇ ਰੂਬਲੇਵ ਦੀ ਜੋੜੀ ਨੂੰ 6-1, 6-4 ਨਾਲ ਹਰਾਇਆ। ਬੋਪੰਨਾ- ਸ਼ਾਪੋਵਾਲੋਵ ਨੂੰ ਇਸ ਜਿੱਤ ਨਾਲ 56 ਏ. ਟੀ. ਪੀ. ਅੰਕ ਮਿਲੇ ਜਦ ਕਿ ਵਿਰੋਧੀ ਜੋੜੀ ਨੂੰ 38 ਅੰਕ ਮਿਲੇ। ਜੇਤੂ ਜੋੜੀ ਨੇ 56 ਅੰਕ ਜਿੱਤੇ ਅਤੇ ਸੱਤ ‘ਚੋਂ ਚਾਰ ਬ੍ਰੇਕ ਅੰਕਾਂ ਨੂੰ ਭੁਨਾਇਆ। ਹੁਣ ਇਸ ਜੋੜੀ ਦਾ ਸਾਹਮਣਾ ਬੋਰਨੋ ਕੋਰਿਚ ਅਤੇ ਰੂਨਹਾਓ ਹੂਆ ਅਤੇ ਲੁਕਾਸਜ ਕੁਬਾਤ ਅਤੇ ਮਾਰਸਲੋ ਮੇਲੋ ਦੀ ਜੋੜੀ ਵਿਚਾਲੇ ਹੋਣ ਵਾਲੇ ਮੁਕਾਬਲੇ ਦੇ ਜੇਤੂ ਨਾਲ ਹੋਵੇਗਾ।


