- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੋਹਾ ਪੁਲਿਸ ਨੇ 60 ਬੋਤਲਾਂ ਸ਼ਰਾਬ ਸਮੇਤ ਦੋ ਕਾਬੂ
ਬੋਹਾ – ਬੋਹਾ ਪੁਲਿਸ ਨੇ ਨਜਾਇਜ਼ ਧੰਦਾ ਕਰਨ ਵਾਲੇ ਦੋ ਨਸ਼ਾ ਤਸਕਰਾਂ ਨੂੰ 60 ਬੋਤਲਾਂ ਨਜਾਇਜ ਸ਼ਹਿਨਾਈ ਮਾਰਕਾ ਸ਼ਰਾਬ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਬੋਹਾ ਥਾਨਾ ਮੁਖੀ ਇੰਨਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਕੱਲ ਤਫਤੀਸੀ ਅਫਸਰ ਹੋਲਦਾਰ ਹਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮਲਕੋਂ ਡਰੇਨ ਦੇ ਨਜਦੀਕ ਪਲਾਟੀਨਾ ਮੋਟਰਸਾਇਕਲ ਸਵਾਰ ਦੋ ਵਿਅਕਤੀ ਗੁਰਲਾਲ ਸਿੰਘ ਗੁਰੀ ਪੁੱਤਰ ਭੀਮ ਸਿੰਘ ਵਾਸੀ ਅਹਿਮਦਪੁਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਰੂਪ ਸਿੰਘ ਵਾਸੀ ਸਰਦਾਰੇਵਾਲਾ ਨੂੰ ਸ਼ੱਕ ਦੇ ਅਧਾਰ ਤੇ ਰੋਕਿਆ ਅਤੇ ਉਹਨਾਂ ਕੋਲੋਂ ਹਰਿਆਣਾ ਮਾਰਕਾਂ ਸ਼ਹਿਨਾਈ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਹੋਈਆਂ। ਅਕਸਾਇਜ਼ ਐਕਟ ਅਧੀਨ ਇਹਨਾਂ ਵਿਅਕਤੀਆਂ ਤੇ ਮੁਕੱਦਮਾਂ ਨੰ: 192 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੋਹਾ ਥਾਨਾ ਮੁਖੀ ਇੰਨਸਪੈਕਟਰ ਗੁਰਦੀਪ ਸਿੰਘ ਨੇ ਸਾਡੇ ਪੱਤਰਕਾਰ ਨੂੰ ਦੱਸਿਆ ਕਿ ਬੋਹਾ ਖੇਤਰ ਵਿੱਚ ਹਰਿਆਣਾ ਮਾਰਕਾਂ ਸ਼ਹਿਨਾਈ ਸ਼ਰਾਬ ਦੀ ਤਸਕਰੀ ਵਿੱਚ ਵੱਡੇ ਪੱਧਰ ਤੇ ਰੋਕ ਲਗਾਉਣ ਲਈ ਸਾਡੀ ਪੁਲੀਸ ਪਾਰਟੀ ਨੇ ਹਰਿਆਣਾ ਦੀ ਹੱਦ ਤੇ ਗਸ਼ਤ ਵਧਾ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ।ਇਸ ਮੌਕੇ ਸਹਾਇਕ ਥਾਣੇਦਾਰ ਲੱਖਾ ਸਿੰਘ, ਸਹਾਇਕ ਥਾਣੇਦਾਰ ਅਜੈਬ ਸਿੰਘ, ਹੌਲਦਾਰ ਸੁਖਦਰਸ਼ਨ ਕੁਮਾਰ,ਹੋਮਗਾਰਡ ਦੇ ਜਵਾਨ ਗਿੰਦਰ ਸਿੰਘ ਅਤੇ ਭੂਰਾ ਸਿੰਘ ਹਾਜਰ ਸਨ।


