- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੋਹਾ ਪੁਲਿਸ ਵੱਲੋਂ 120 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਇੱਕ ਕਾਬੂ
ਬੋਹਾ – ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਉਪਰਾਲੇ ਅਤੇ ਮਾਨਸਾ ਜਿਲੇ ਦੇ ਐਸ.ਐਸ.ਪੀ ਮਨਧੀਰ ਸਿੰਘ ਦੇ ਸਾਰਥਿਕ ਯਤਨਾ ਸਦਕਾ ਮਾਨਸਾ ਜਿਲੇ ਵਿੱਚ ਗੈਰ ਕਨੂੰਨੀ ਤਰੀਕੇ ਨਾਲ ਲਿਆਂਦੇ ਜਾ ਰਹੇ ਨਸ਼ਿਆਂ ਨੂੰ ਵੱਡੇ ਪੱਧਰ ਤੇ ਰੋਕਿਆ ਜਾ ਰਿਹਾ ਹੈ। ਬੋਹਾ ਥਾਨਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਅੱਜ ਬਾਅਦ ਦੁਪਿਹਰ ਸਹਾਇਕ ਥਾਣੇਦਾਰ ਹਰਬੰਸ ਸਿੰਘ, ਹੌਲਦਾਰ ਸੁਖਮੰਦਰ ਸਿੰਘ ਅਤੇ ਪੁਲਿਸ ਪਾਰਟੀ ਨੇ ਪੱਕੀ ਇਤਲਾਅ ਤੇ ਪਿੰਡ ਸਤੀਕੇ ਕੋਠੇ ਵਾਸੀ ਸੱਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਦੇ ਘਰੋਂ 10 ਡੱਬੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ। ਉਹਨਾਂ ਦੱਸਿਆ ਕਿ ਦੋਸ਼ੀ ਦੇ ਖਿਲਾਫ ਮੁਕੱਦਮਾਂ ਨੰ. 187 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਮੌਕੇ ਬੋਹਾ ਥਾਨਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਬੋਹਾ ਥਾਣਾ ਵਿਖੇ ਤਾਇਨਾਤ ਹਰ ਮੁਲਾਜਮ ਤਨਦੇਹੀ ਨਾਲ ਕੰਮ ਕਰਕੇ ਬੋਹਾ ਖੇਤਰ ਨੂੰ ਨਸ਼ਾ ਮੁਕਤ ਕਰਾਉਣ ਦੀ ਵਿਸ਼ੇਸ ਜਿੰਮੇਵਾਰੀ ਨਿਭਾਅ ਰਹੇ ਹਨ। ਇਸ ਮੌਕੇ ਸਿਪਾਹੀ ਬਲਜੀਤ ਸਿੰਘ, ਸਿਪਾਹੀ ਜਸਕਰਨ ਸਿੰਘ, ਹੋਮਗਾਰਡ ਦੇ ਜਵਾਨ ਗਿੰਦਰ ਸਿੰਘ ਅਤੇ ਕ੍ਰਿਸ਼ਨ ਸਿੰਘ ਹਾਜ਼ਰ ਸਨ।


