- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬ੍ਰਹਮ ਮਹਿੰਦਰਾ ਵੱਲੋਂ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੀਆਂ ਸਾਰੀਆਂ ਖਾਲੀ 185 ਆਸਾਮੀਆਂ ਨੂੰ ਭਰਨ ਲਈ ਦਿੱਤੀ ਪ੍ਰਵਾਨਗੀ ਲਈ ਕੈਬਨਿਟ ਦਾ ਧੰਨਵਾਦ
55 ਡਾਕਟਰਾਂ ਅਤੇ 130 ਪੈਰਾਮੈਡਿਕਸ ਦੀਆਂ ਆਸਾਮੀਆਂ ਦੀ ਛੇਤੀ ਹੋਵੇਗੀ ਭਰਤੀ: ਸਿਹਤ ਮੰਤਰੀ
ਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਪੰਜਾਬ ਕੈਬਨਿਟ ਵਲੋਂ ਸਿਹਤ ਵਿਭਾਗ ਦੀ ਸੂਬੇ ਦੇ ਸਾਰੇ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਅਤੇ ਪੈਰਾਮੈਡਿਕਸ ਦੀਆਂ ਖਾਲੀ ਪਈਆਂ ਸਾਰੀਆਂ ਆਸਾਮੀਆਂ ਨੂੰ ਭਰਨ ਦੀ ਦਿੱਤੀ ਪ੍ਰਵਾਨਗੀ ਊੁਪਰੰਤ ਪੰਜਾਬ ਕੈਬਨਿਟ ਦਾ ਧੰਨਵਾਦ ਕੀਤਾ ਗਿਆ। ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੰਤਰੀ ਮੰਡਲ ਵੱਲੋਂ ਖਾਲੀ ਪਈਆਂ ਆਸਾਮੀਆਂ ਨੂੰ ਭਰਨ ਬਾਬਤ ਲਿਆ ਇਹ ਮਹੱਤਵਪੂਰਨ ਫੈਸਲਾ ਸੂਬੇ ਦੇ ਸਾਰੇ ਈਐਸਆਈ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਅਤੇ ਪੈਰਾਮੈਡਿਕਸ ਦੀਆਂ ਆਸਾਮੀਆਂ ਦੀ ਸ਼ਤ-ਪ੍ਰਤੀਸ਼ਤ ਭਰਤੀ ਨੂੰ ਯਕੀਨੀ ਬਣਾਏਗਾ। ਉਨਾਂ ਕਿਹਾ ਕਿ ਹੁਣ ਡਾਕਟਰਾਂ ਦੀਆਂ 55 ਅਤੇ ਪੈਰਾਮੈਡਿਕਸ ਦੀਆਂ 130 ਆਸਾਮੀਆਂ ਨੂੰ ਭਰਨ ਦਾ ਰਾਹ ਪੱਧਰਾ ਹੋ ਗਿਆ ਹੈ। ਸ੍ਰੀ ਮਹਿੰਦਰਾ ਨੇ ਕਿਹਾ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਰੈਗੂਲਰ ਉਮੀਦਵਾਰਾਂ ਦੀ ਭਰਤੀ ਤੱਕ ਇਨਾਂ 185 ਆਸਾਮੀਆਂ ਦੀ ਭਰਤੀ ਠੇਕਾ ਆਧਾਰ ‘ਤੇ ਕੀਤੀ ਜਾਵੇਗੀ।


