- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬ੍ਰਹਮ ਮਹਿੰਦਰਾ ਵੱਲੋਂ ਨਾਰੰਗ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ
ਚੰਡੀਗੜ੍ਹ – ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਮਲੋਟ ਵਿੱਚ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ।ਮੰਤਰੀ ਨੇ ਕਿਹਾ, “ਇਹ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਕਾਰਵਾਈ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਅਜਿਹੀਆਂ ਹਿੰਸਕ ਕਾਰਵਾਈਆਂ ਦੀ ਇਜਾਜ਼ਤ ਨਹੀਂ ਦੇਵੇਗੀ।ਸ੍ਰੀ ਮਹਿੰਦਰਾ ਨੇ ਕਿਹਾ ਹਾਲਾਂਕਿ ਵਿਰੋਧ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ, ਪਰ ਅਜਿਹੀਆਂ ਘਟਨਾਵਾਂ ਸਿਰਫ਼ ਅੰਦੋਲਨ ਨੂੰ ਬਦਨਾਮ ਕਰਦੀਆਂ ਹਨ ਜੋ ਕਿ ਪੂਰੀ ਤਰ੍ਹਾਂ ਸ਼ਾਂਤਮਈ ਰਿਹਾ ਹੈੈ। ਉਨ੍ਹਾਂ ਕਿਸਾਨ ਜਥੇਬੰਦੀਆਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਅਨਸਰਾਂ ਤੋਂ ਖੁਦ ਨੂੰ ਵੱਖ ਕਰ ਲੈਣ ਜੋ ਹਿੰਸਾ ਦਾ ਸਹਾਰਾ ਲੈਂਦੇ ਹਨ ਅਤੇ ਅੰਦੋਲਨ ਦਾ ਨਾਮ ਖ਼ਰਾਬ ਕਰਦੇ ਹਨ।ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਇਸ ਘਟਨਾ ਦਾ ਸਖਤ ਨੋਟਿਸ ਲਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਖਿਲਾਫ਼ ਮਾਮਲੇ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।


