- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬ੍ਰਾਜੀਲ ਦੇ ਹਸਪਤਾਲ ਵਿੱਚ ਅੱਗ ਲੱਗਣ ਕਾਰਨ 11 ਵਿਅਕਤੀਆਂ ਦੀ ਮੌਤ
ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਸ਼ਹਿਰ ਦੇ ਇਕ ਹਸਪਤਾਲ ਵਿੱਚ ਅੱਗ ਲੱਗਣ ਕਾਰਨ ਘੱਟ ਤੋਂ ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਹਸਪਤਾਲ ਕਰਮਚਾਰੀਆਂ ਨੂੰ ਮਰੀਜ਼ ਬਿਸਤਰੇ ਤੇ ਵ੍ਹੀਲਚੇਅਰਾਂ ਤੇ ਹੀ ਬਾਹਰ ਸੜਕਾਂ ਤੇ ਲਿਆਉਣੇ ਪਏ| ਮ੍ਰਿਤਕਾਂ ਵਿੱਚੋਂ ਕਈ ਬਜ਼ੁਰਗ ਹਨ|ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਬੈਡਿਮ ਹਸਪਤਾਲ ਵਿੱਚ ਰਾਤ ਭਰ ਅੱਗ ਬੁਝਾਉਣ ਵਿੱਚ ਜੁਟੇ ਰਹੇ ਚਾਰ ਫਾਇਰ ਫਾਈਟਰਜ਼ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਤੇ ਤਕਰੀਬਨ 90 ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ| ਅੱਗ ਤੋਂ ਬਚਣ ਲਈ ਲੋਕਾਂ ਨੇ ਚਾਦਰਾਂ ਦੀ ਇਕ ਰੱਸੀ ਬਣਾਈ ਤੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ| ‘ਇੰਸਟੀਚਿਊਟ ਆਫ ਫਾਰੈਂਸਿਕ ਮੈਡੀਸਨ’ ਦੀ ਨਿਰਦੇਸ਼ਕ ਗੈਬ੍ਰੀਏਲਾ ਗ੍ਰੇਸ ਨੇ ਦੱਸਿਆ ਕਿ ਜ਼ਿਆਦਾਤਰ ਪੀੜਤਾਂ ਦੀ ਸਾਹ ਘੁੱਟਣ ਕਾਰਨ ਮੌਤ ਹੋ ਗਈ ਕਿਉਂਕਿ ਵਾਰਡ ਵਿੱਚ ਧੂੰਆਂ ਭਰ ਗਿਆ ਸੀ| ਅੱਗ ਲੱਗਣ ਕਾਰਨ ਲਾਈਫ ਸਪੋਰਟ ਸਿਸਟਮ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ| ਇਸ ਕਾਰਨ ਵੀ ਕੁਝ ਮਰੀਜ਼ਾਂ ਦੀ ਮੌਤ ਹੋ ਗਈ| ਪੁਲਸ ਦੀ ਇਕ ਮਹਿਲਾ ਬੁਲਾਰਾ ਕੈਮਿਲਾ ਡੋਨੇਟੋ ਨੇ ਦੱਸਿਆ ਕਿ ਫਾਇਰ ਫਾਈਟਰਜ਼ ਨੇ ਸਵੇਰੇ ਹਸਪਤਾਲ ਵਿੱਚ ਪੁਲੀਸ ਕਰਮਚਾਰੀਆਂ ਦੇ ਜਾਣ ਲਈ ਰਸਤਾ ਬਣਾਇਆ| ਉਹ ਮਾਮਲੇ ਦੀ ਜਾਂਚ ਕਰ ਰਹੇ ਹਨ|


