- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਵੱਲੋ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ
ਦੁਵੱਲੇ ਹਿੱਤਾਂ ਦੇ ਵਿਭਿੰਨ ਮੁੱਦਿਆਂ ‘ਤੇ ਕੀਤੀ ਵਿਚਾਰ-ਚਰਚਾ
ਚੰਡੀਗੜ – ਕੈਨੇਡਾ ਦੇ ਪ੍ਰਾਂਤ ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਸ੍ਰੀ ਰਾਜ ਚੌਹਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਦੋਵੇਂ ਆਗੂਆਂ ਵੱਲੋਂ ਦੁਵੱਲੇ ਹਿੱਤਾਂ ਦੇ ਵੱਖ ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਮਿਹਨਤੀ ਪੰਜਾਬੀਆਂ ਦੀ ਪ੍ਰਸ਼ੰਸਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਦੇਸ਼ਾਂ ਖਾਸ ਕਰ ਕੈਨੇਡਾ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਅਜਿਹੇ ਉੱਚੇ ਅਹੁਦੇ ਹਾਸਲ ਕੀਤੇ ਹਨ। ਉਨਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਦੋਵੇਂ ਦੇਸ਼ਾਂ ਵਿੱਚਕਾਰ ਸਬੰਧਾਂ ਨੂੰ ਹੋਰ ਵਧੇਰੇ ਮਜ਼ਬੂਤੀ ਦੇਣ ਲਈ ਵੱਡੀ ਭੂਮਿਕਾ ਨਿਭਾ ਸਕਦੇ ਹਨ। ਸ੍ਰੀ ਰਾਜ ਚੌਹਾਨ ਵੱਲੋਂ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਅਗਲੇ ਸਾਲ ਮਾਰਚ ਵਿੱਚ ਕੈਨੇਡਾ ਆਉਣ ਦਾ ਸੱਦਾ ਦਿੱਤਾ ਗਿਆ। ਇੱਕ ਦੂਜੇ ਨਾਲ ਆਪਣੇ ਤਜਰਬੇ ਸਾਂਝੇ ਕਰਨ ਲਈ ਉਨਾਂ ਦੋਵੇਂ ਵਿਧਾਨ ਸਭਾਵਾਂ ਦਰਮਿਆਨ ਐਕਸਚੇਂਜ ਪ੍ਰੋਗਰਾਮਾਂ ਨੂੰ ਸ਼ੁਰੂ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕ ਸ੍ਰੀ ਪਰਗਟ ਸਿੰਘ ਅਤੇ ਸ੍ਰੀ ਪਵਨ ਦੀਵਾਨ ਵੀ ਹਾਜ਼ਰ ਸਨ।


