- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬ੍ਰਿਟੇਨ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ 2 ਸਾਲ ਦਾ ਵਰਕ ਪਰਮਿਟ ਦੇਣ ਦਾ ਐਲਾਨ
ਲੰਡਨ – ਇੰਗਲੈਂਡ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਹੈ| ਬ੍ਰਿਟੇਨ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਥੇ ਪੜ੍ਹਾਈ ਤੋਂ ਬਾਅਦ ਵਿਦਿਆਰਥੀਆਂ ਨੂੰ 2 ਸਾਲ ਦਾ ਵਰਕ ਪਰਮਿਟ ਦਿੱਤਾ ਜਾਵੇਗਾ|ਜਿਕਰਯੋਗ ਹੈ ਕਿ ਬ੍ਰਿਟੇਨ ਸਰਕਾਰ ਵਲੋਂ ਜਾਰੀ ਇਸ ਨੀਤੀ ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਚਮਕਾਉਣ ਦਾ ਮੌਕਾ ਮਿਲੇਗਾ|ਇਸ ਤੋਂ ਪਹਿਲਾਂ ਬ੍ਰਿਟਿਸ਼ ਸਰਕਾਰ ਨੇ ਇਸ ਪਾਲਿਸੀ ਉਤੇ ਰੋਕ ਲਾ ਦਿੱਤੀ ਸੀ, ਜਿਸ ਤੋਂ ਬਾਅਦ ਦੁਨੀਆ ਭਰ ਦੇ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ|ਹੁਣ ਬ੍ਰਿਟਿਸ਼ ਸਰਕਾਰ ਨੇ ਦੁਨੀਆ ਭਰ ਦੇ ਵਿਦਿਆਰਥੀਆਂ ਨੂੰ ਆਪਣੇ ਵੱਲ ਖਿੱਚਣ ਲਈ ਇਸ ਨੀਤੀ ਦਾ ਐਲਾਨ ਕੀਤਾ ਹੈ, ਜੋ ਕਿ ਸਾਲ 2020-21 ਦੇ ਦਾਖਲੇ ਦੌਰਾਨ ਲਾਗੂ ਹੋ ਜਾਵੇਗੀ|


