- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਜ਼ੁਰਗ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ
ਚੰਡੀਗੜ – ਬਜ਼ੁਰਗ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ (90), ਜਿਨਾਂ ਸੰਖੇਪ ਬਿਮਾਰੀ ਮਗਰੋਂ ਪੀ.ਜੀ.ਆਈ. ਵਿੱਚ ਆਖਰੀ ਸਾਹ ਲਿਆ, ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਦੁੱਖ ਦਾ ਪ੍ਰਗਟਾਵਾ ਕੀਤਾ।ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜ ਵਾਰ ਵਿਧਾਇਕ ਅਤੇ ਰਾਹਤ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਨੇ ਸਰਹੱਦੀ ਇਲਾਕੇ ਖ਼ਾਸ ਤੌਰ ਉਤੇ ਆਪਣੇ ਹਲਕੇ ਫ਼ਿਰੋਜ਼ਪੁਰ ਦੇ ਸਮੁੱਚੇ ਵਿਕਾਸ ਲਈ ਅਣਥੱਕ ਕੰਮ ਕੀਤਾ। ਉਨਾਂ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਲਾਮਿਸਾਲ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਪੰਡਤ ਜੀ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।


