- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਸੜਕ ‘ਤੇ ਪਏ ਖਡੇ ਪੂਰਨ ਦੀ ਕਾਰ ਸੇਵਾ ਦੀ ਸ਼੍ਰੋਮਣੀ ਕਮੇਟੀ ਵਲੋਂ ਸ਼ਲਾਘਾ
ਸ਼੍ਰੋਮਣੀ ਕਮੇਟੀ ਸੇਵਾ ਕਰਨ ਵਾਲੀ ਸੰਗਤ ਲਈ ਲੰਗਰ ਪਹੁੰਚਾਏਗੀ : ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹੋਲਾ ਮਹਲਾ ਦੇ ਮਦੇਨਜ਼ਰ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਮਾਰਗ ‘ਤੇ ਪਏ ਖਡਿਆਂ ਨੂੰ ਪੂਰਨ ਲਈ ਬਾਬਾ ਲੀਡਰ ਸਿੰਘ ਤੇ ਬਾਬਾ ਜਗਾ ਸਿੰਘ ਵਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਸੇਵਾ ਦੀ ਭਰਵੀਂ ਸ਼ਲਾਘਾ ਕੀਤੀ ਹੈ। ਦਸਣਯੋਗ ਹੈ ਕਿ ਇਸ ਸੜਕ ਦੀ ਖਸਤਾ ਹਾਲਤ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਕਾਫੀ ਮੁਸ਼ਕਲ ਪੇਸ਼ ਆ ਰਹੀ ਸੀ, ਜਿਸ ਨੂੰ ਦੇਖਦਿਆਂ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਖੇੜਾ ਬੇਟ ਕਪੂਰਥਲਾ ਦੇ ਬਾਬਾ ਲੀਡਰ ਸਿੰਘ ਤੇ ਭਾਈ ਗੁਰਦਾਸ ਜੀ ਗੁਰਮਤਿ ਵਿਦਿਆਲਾ ਦੇ ਮੁਖੀ ਬਾਬਾ ਜਗਾ ਸਿੰਘ ਵਲੋਂ ਲਾਂਘਾ ਸੁਖਾਵਾਂ ਬਣਾਉਣ ਲਈ ਮਿਟੀ ਪਾਈ ਜਾ ਰਹੀ ਹੈ। ਇਸ ਕਾਰਜ ਲਈ ਵਡੀ ਗਿਣਤੀ ਸੰਗਤ ਵਲੋਂ ਆਪਣੀਆਂ ਟਰਾਲੀਆਂ ਨਾਲ ਸੇਵਾ ਸ਼ੁਰੂ ਕੀਤੀ ਗਈ ਹੈ। ਦਫਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਆਖਿਆ ਕਿ ਕੌਮੀ ਤਿਉਹਾਰ ਹੋਲਾ ਮਹਲਾ ਮੌਕੇ ਵਡੀ ਗਿਣਤੀ ਵਿਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਜਦੀ ਹੈ ਅਤੇ ਇਸ ਤੋਂ ਪਹਿਲਾਂ ਸੂਬੇ ਦੀ ਸਰਕਾਰ ਨੂੰ ਸੜਕ ਦੀ ਮੁਰੰਮਤ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਸੇਵਾ ‘ਤੇ ਲਗੀਆਂ ਸੰਗਤਾਂ ਲਈ ਤਖਤ ਸ੍ਰੀ ਅਨੰਦਪੁਰ ਸਾਹਿਬ ਤੋਂ ਲੰਗਰ ਪਹੁੰਚਾਇਆ ਜਾਵੇਗਾ ਤੇ ਇਸ ਸੇਵਾ ਵਿਚ ਸਹਿਯੋਗ ਦਿਤਾ ਜਾਵੇਗਾ।


