- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੱਚਿਆਂ ਲਈ ਜਲਦ ਤੋਂ ਜਲਦ ਖਰੀਦੇ ਜਾਣ ਫਾਈਜ਼ਰ ਦੇ ਟੀਕੇ : ਕੇਜਰੀਵਾਲ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਚਿਆਂ ਨੂੰ ਟੀਕਾ ਲਗਾਉਣ ਲਈ ਜਲਦ ਤੋਂ ਜਲਦ ਫਾਈਜ਼ਰ ਦਾ ਕੋਰੋਨਾ ਰੋਕੂ ਟੀਕਾ ਖਰੀਦਣ ਦੀ ਮੰਗ ਕੀਤੀ। ਉਨ੍ਹਾਂ ਨੇ ਇਹ ਮੰਗ ਉਦੋਂ ਕੀਤੀ ਜਦੋਂ ਇਸ ਤੋਂ ਪਹਿਲਾਂ ਅਮਰੀਕੀ ਦਵਾਈ ਕੰਪਨੀ ਨੇ ਭਾਰਤ ਵਿੱਚ ਆਪਣੇ ਟੀਕਿਆਂ ਨੂੰ ਜਲਦ ਤੋਂ ਜਲਦ ਮਨਜ਼ੂਰੀ ਦਿੱਤੇ ਜਾਣ ਦੀ ਮੰਗ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਉਸ ਦਾ ਟੀਕਾ 12 ਸਾਲ ਜਾਂ ਉਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਲਈ ਉੱਚਿਤ ਹੈ ਅਤੇ ਇਸ ਦਾ 2 ਤੋਂ 8 ਡਿਗਰੀ ਤੇ ਇਕ ਮਹੀਨਿਆਂ ਲਈ ਭੰਡਾਰ ਕੀਤਾ ਜਾ ਸਕਦਾ ਹੈ।ਕੇਜਰੀਵਾਲ ਨੇ ਕੰਪਨੀ ਵਲੋਂ ਜਲਦ ਹੀ ਇਸ ਨੂੰ ਮਨਜ਼ੂਰੀ ਦਿੱਤੇ ਜਾਣ ਸੰਬੰਧੀ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ ਕਿ ਆਪਣੇ ਬੱਚਿਆਂ ਲਈ ਜਲਦ ਤੋਂ ਜਲਦ ਇਸ ਟੀਕੇ ਨੂੰ ਖਰੀਦਣਾ ਚਾਹੀਦਾ ਹੈ। ਦਿੱਲੀ ਦੇ ਮੁੱਖ ਮੰਤਰੀ ਆਉਣ ਵਾਲੇ ਮਹੀਨਿਆਂ ਵਿੱਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦਾ ਬੱਚਿਆਂ ਤੇ ਅਸਰ ਪੈਣ ਦੇ ਮਾਹਿਰਾਂ ਦੇ ਖ਼ਦਸ਼ੇ ਦਾ ਹਵਾਲਾ ਦਿੰਦੇ ਹੋਏ ਟੀਕਿਆਂ ਦੇ ਉੱਚਿਤ ਬਦਲ ਲੱਭਣ ਲਈ ਕੇਂਦਰ ਸਰਕਾਰ ਨੂੰ ਅਪੀਲ ਕਰ ਰਹੇ ਹਨ। ਦਿੱਲੀ ਸਰਕਾਰ ਨੇ ਕੇਂਦਰ ਨੂੰ ਇਹ ਵੀ ਸੁਝਾਅ ਦਿੱਤਾ ਕਿ ਜੇਕਰ ਉਹ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਕਰਵਾਉਣ ਦਾ ਫ਼ੈਸਲਾ ਕਰਦੀ ਹੈ ਤਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਏ ਜਾਣ। ਫਾਈਜ਼ਰ ਨੇ ਹਾਲ ਹੀ ਵਿੱਚ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਸੀ। ਉਸ ਨੇ ਜੁਲਾਈ ਅਤੇ ਅਕਤੂਬਰ ਦਰਮਿਆਨ ਟੀਕਿਆਂ ਦੀਆਂ 5 ਕਰੋੜ ਖੁਰਾਕਾਂ ਦੇਣ ਦੀ ਪੇਸ਼ਕਸ਼ ਕੀਤੀ ਹੈ।


