- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੱਸ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ ’ਚ ਇੱਕ ਦੀ ਮੌਤ, ਇੱਕ ਜ਼ਖਮੀ
ਦਿੜ੍ਹਬਾ ਮੰਡੀ – ਨੈਸ਼ਨਲ ਹਾਈਵੇ-71 ਤੇ ਅੱਜ ਬਾਅਦ ਦੁਪਹਿਰ ਸਥਾਨਕ ਕਸਬਾ ਮਹਿਲਾ ਚੌਂਕ ਵਿਖੇ ਬੱਸ ਤੇ ਮੋਟਰਸਾਈਕਲ ਸਵਾਰ ਦੀ ਟੱਕਰ ਹੋਣ ਕਾਰਨ ਇੱਕ ਵਿਅਕਤੀ ਮੌਤ ਤੇ ਇੱਕ ਔਰਤ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਮਿਲੀ ਜਾਣਕਾਰੀ ਅਨੁਸਾਰ ਅਮਰੀਕ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਰਟੋਲਾ ਆਪਣੀ ਪਤਨੀ ਰਾਜ ਕੌਰ ਨਾਲ ਪਟਿਆਲਾ ਤੋਂ ਦਵਾਈ ਲੈ ਕੇ ਵਾਪਿਸ ਆਪਣੇ ਪਿੰਡ ਨੂੰ ਆ ਰਿਹਾ ਸੀ । ਜਦੋਂ ਉਹ ਕਸਬਾ ਮਹਿਲਾ ਚੌਂਕ ਨੈਸ਼ਨਲ ਹਾਈਵੇ ਤੋਂ ਆਪਣੇ ਪਿੰਡ ਵੱਲ ਮੁੜਨ ਲੱਗਾ ਤਾਂ ਸਾਹਮਣਿਓ ਆ ਰਹੀ ਬੱਸ ਦੀ ਲਪੇਟ ਵਿੱਚ ਆ ਗਿਆ। ਪੁਲਿਸ ਚੌਂਕੀ ਮਹਿਲਾ ਚੌਂਕ ਦੇ ਮੁਲਾਜਮਾ ਨੇ ਪਿੰਡ ਵਾਸੀਆ ਦੀ ਮੱਦਦ ਨਾਲ ਉਸਨੂੰ ਸਿਵਲ ਹਸਤਪਤਾਲ ਸੰਗਰੂਰ ਪਹੁੰਚਾਇਆ ਜਿੱਥੇ ਜਖਮਾ ਦੀ ਤਾਬ ਨਾ ਝੱਲਦਿਆ ਉਸਦੀ ਮੌਤ ਹੋ ਗਈ। ਜਖਮੀ ਰਾਜ ਕੌਰ ਨੂੰ ਪੀ ਜੀ ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।


