- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਲਾਈ ਸਕੀਮਾਂ ਦਾ ਲਾਹਾ ਸਕਿਉਰਿਟੀ ਗਾਰਡਾਂ ਨੂੰ ਮਿਲੇ: ਸ਼ਾਹ
ਨਵੀਂ ਦਿੱਲੀ – ਗ੍ਰਹਿ ਮੰਤਰਾਲੇ ਵੱਲੋਂ ਅੱਜ ਇੱਥੇ ਪ੍ਰਾਈਵੇਟ ਸਕਿਉਰਿਟੀ ਲਾਇਸੈਂਸਿੰਗ ਪੋਰਟਲ ਲਾਂਚ ਕੀਤਾ ਗਿਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਨੇ ਆਖਿਆ ਕਿ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਹਾ ਸਕਿਉਰਿਟੀ ਗਾਰਡਾਂ ਨੂੰ ਦਿਵਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਏਜੰਸੀਆਂ, ਸਰਕਾਰੀ ਸਕੀਮਾਂ ਤਹਿਤ ਸਕਿਉਰਿਟੀ ਗਾਰਡਾਂ ਨੂੰ ਸਿਹਤ ਬੀਮਾ, ਸਿਹਤ ਜਾਂਚ ਕੈਂਪ ਅਤੇ ਪੈਨਸ਼ਨ ਮੁਹੱਈਆ ਕਰਵਾਏ। ਸ਼ਾਹ ਨੇ ਇਹ ਵੀ ਆਖਿਆ ਕਿ ਪ੍ਰਾਈਵੇਟ ਸਕਿਉਰਿਟੀ ਏਜੰਸੀਆਂ ਨੂੰ ਐੱਨਸੀਸੀ ਸਿਖਲਾਈ ਪ੍ਰਾਪਤ ਗਾਰਡਾਂ ਦੀ ਭਰਤੀ ਕਰਨੀ ਚਾਹੀਦੀ ਹੈ। ਏਜੰਸੀਆਂ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਸਕਿਉਰਿਟੀ ਗਾਰਡ ਦਾ ‘ਜਨਧਨ’ ਬੈਂਕ ਖਾਤਾ ਜ਼ਰੂਰ ਹੋਵੇ ਤਾਂ ਜੋ ਉਨ੍ਹਾਂ ਦੇ ਖਾਤਿਆਂ ਵਿੱਚ ਤਨਖਾਹ ਸਿੱਧੀ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ 90 ਲੱਖ ਪ੍ਰਾਈਵੇਟ ਸਕਿਉਰਿਟੀ ਗਾਰਡ ਹਨ ਜਦੋਂ ਕਿ ਪੁਲੀਸ ਤੇ ਅਰਧ ਫ਼ੌਜੀ ਬਲਾਂ ਦੇ ਜਵਾਨਾਂ ਦੀ ਨਫ਼ਰੀ 30 ਲੱਖ ਹੈ।


