- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਵਿੱਖ ਵਿੱਚ ਜੇ ਕੋਈ ਵੀ ਗੈਰ ਕਾਨੂੰਨੀ ਕਲੋਨੀ ਵਿਕਸਿਤ ਹੋਈ ਤਾਂ ਅਧਿਕਾਰੀਆਂ ਅਤੇ ਕਾਲੋਨਾਈਜ਼ਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ : ਤ੍ਰਿਪਤ ਬਾਜਵਾ
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਾਲੋਨਾਈਜ਼ਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਚੰਡੀਗੜ – ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ ਕਿਸੇ ਵੀ ਅਣਅਧਿਕਾਰਤ ਕਲੋਨੀ ਦੇ ਵਿਸਥਾਰ ਨੂੰ ਰੋਕਣ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਤੌਰ ‘ਤੇ ਨਜ਼ਰ ਰੱਖਣਗੇ। ਇਸ ਦਾ ਪ੍ਰਗਟਾਵਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਸਮੂਹ ਕਾਲੋਨਾਈਜ਼ਰਾਂ ਅਤੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਉਨਾਂ ਸੀਨੀਅਰ ਅਧਿਕਾਰੀਆਂ ਨੂੰ ਆਪਣੇ ਫੀਲਡ ਸਟਾਫ਼ ਦੀ ਜ਼ਮੀਨੀ ਸਥਿਤੀ ‘ਤੇ ਨਿਯਮਤ ਤੌਰ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬੇ ਵਿੱਚ ਗੈਰ ਕਾਨੂੰਨੀ ਕਲੋਨੀਆਂ ਦੀ ਇਸ ਸਮੱਸਿਆ ਨੂੰ ਪੂਰੀ ਤਰਾ ਖ਼ਤਮ ਕੀਤਾ ਜਾ ਸਕੇ। ਸ੍ਰੀ ਬਾਜਵਾ ਨੇ ਕਿਹਾ ਕਿ ਕਾਰਵਾਈ ਸਿਰਫ਼ ਅਧਿਕਾਰੀਆਂ ਖਿਲਾਫ਼ ਹੀ ਨਹੀਂ ਕੀਤੀ ਜਾਵੇਗੀ ਸਗੋਂ ਉਨਾਂ ਕਾਲੋਨਾਈਜ਼ਰਾਂ ਵਿਰੁੱਧ ਵੀ ਸਖ਼ਤ ਕਦਮ ਉਠਾਏ ਜਾਣਗੇ ਜੋ ਅਣਅਧਿਕਾਰਤ ਕਲੋਨੀ ਦੀ ਸਥਾਪਨਾ ਲਈ ਯਤਨ ਕਰਨਗੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਝ ਬੂਝ ਭਰੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਨਵੀਂ ਨੀਤੀ ਅਧੀਨ ਅਣਅਧਿਕਾਰਤ ਕਾਲੋਨਾਈਜ਼ਰਾਂ ਨੂੰ ‘ਵਨ ਟਾਈਮ ਸੈਟਲਮੈਂਟ ਆਫਰ’ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਅਤੇ ਉਨਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਕਿਸੇ ਨੂੰ ਅਜਿਹੀ ਰਾਹਤ ਦੀ ਆਸ ਨਹੀਂ ਰੱਖਣੀ ਚਾਹੀਦੀ।
ਮੀਟਿੰਗ ਦੌਰਾਨ ਮੰਤਰੀ ਨੇ ਰੀਅਲ ਅਸਟੇਟ ਡਿਵੈਲਪਰਜ਼ ਨੂੰ ਸੂਬੇ ਵਿੱਚ ਯੋਜਨਾਬੱਧ ਅਤੇ ਮਿਆਰੀ ਵਿਕਾਸ ਲਈ ਲਿਖਤੀ ਪੇਸ਼ਕਾਰੀ ਦੇਣ ਲਈ ਕਿਹਾ। ਸ੍ਰੀ ਬਾਜਵਾ ਨੇ ਮੀਟਿੰਗ ਦੌਰਾਨ ਸੂਬੇ ਭਰ ਦੇ ਕਾਲੋਨਾਈਜ਼ਰਾਂ ਦੀਆਂ ਮੰਗਾਂ ਜਿਵੇਂ ਇਮਾਰਤੀ ਨਿਯਮਾਂ ਵਿੱਚ ਸੋਧ, ਲਾਇਸੰਸਿੰਗ ਫੀਸ ਦੀ ਤਰਕਸੰਗਤਤਾ, ਡਿਫਾਲਟਰਾਂ ਲਈ ਪਾਬੰਦੀ, ਮਾਮਲਿਆਂ ਦੇ ਤੁਰੰਤ ਨਿਬੇੜੇ ਅਤੇ ਪ੍ਰਵਾਨਗੀਆਂ ਆਦਿ ਨਾਲ ਸਬੰਧਤ ਮੰਗਾਂ ਨੂੰ ਗੌਰ ਨਾਲ ਸੁਣਿਆ ਗਿਆ। ਉਨਾਂ ਕਿਹਾ ਕਿ ਇਹ ਸੁਝਾਅ ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਵਿਚਾਰ ਲਈ ਰੱਖੇ ਜਾਣਗੇ। ਉਨਾਂ ਸੂਬੇ ਦੇ ਲੋਕਾਂ ਦੀ ਭਲਾਈ ਹਿੱਤ ਸਾਰੇ ਜਾਇਜ਼ ਸੁਝਾਵਾਂ ਨੂੰ ਲਾਗੂ ਕਰਨ ਦਾ ਭਰੋਸਾ ਦਿਵਾਇਆ।
ਸ੍ਰੀ ਬਾਜਵਾ ਨੇ ਕਾਲੋਨਾਈਜ਼ਰਾਂ ਨੂੰ ਪੂਰਾ ਭੁਗਤਾਨ ਕਰ ਚੁੱਕੇ ਅਲਾਈਆਂ ਨੂੰ ਪਲਾਟਾਂ ਅਤੇ ਫਲੈਟਾਂ ਦੇ ਕਬਜ਼ੇ ਦੇਣ ਲਈ ਵੀ ਕਿਹਾ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨਾਂ ਕਾਲੋਨਾਈਜ਼ਰਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਕਾਲੋਨਾਈਜ਼ਰਾਂ ਹੱਥੋਂ ਆਮ ਲੋਕਾਂ ਦੀ ਕਿਸੇ ਵੀ ਕਿਸਮ ਦੀ ਬੇਲੋੜੀ ਪਰੇਸ਼ਾਨੀ ਨੂੰ ਸਹਿਣ ਨਹੀਂ ਕਰੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਨੀਤ ਤੇਜ ਮੁੱਖ ਪ੍ਰਸ਼ਾਸਕ ਪੁੱਡਾ/ਗਮਾਡਾ, ਸ੍ਰੀ ਅਕਾਸ਼ ਗੋਇਲ, ਵਧੀਕ ਮੁੱਖ ਪ੍ਰਸ਼ਾਸਕ (ਐਫ ਐਂਡ ਏ), ਸ੍ਰੀ ਰਾਜੇਸ਼ ਧੀਮਾਨ ਵਧੀਕ ਮੁੱਖ ਪ੍ਰਸ਼ਾਸਕ, ਗਮਾਡਾ, ਸ੍ਰੀ ਗੁਰਪੀ੍ਰਤ ਸਿੰਘ ਮੁੱਖ ਟਾਊਨ ਪਲਾਨਰ ਪੰਜਾਬ ਅਤੇ ਕਨਫੈਡਰੇਸ਼ਨ ਆਫ਼ ਰੀਅਲ ਅਸਟੇਟ ਡਿਵੈਲਪਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਮੈਂਬਰ ਸ਼ਾਮਲ ਸਨ।


