- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਸਰਫਰਾਜ਼ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ ਭਾਈ ਲੌਂਗੋਵਾਲ ਨੇ ਦਿੱਤੀ
ਸ੍ਰੀ ਨਨਕਾਣਾ ਸਾਹਿਬ -ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ 21 ਹਜ਼ਾਰ ਪ੍ਰਦਾਨ ਕੀਤੀ ਗਈ। ਸਹਾਇਤਾ ਰਾਸ਼ੀ ਦੇਣ ਸਮੇਂ ਭਾਈ ਲੌਂਗੋਵਾਲ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ ਨੂੰ ਮਾਸਿਕ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਸੀ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਜੇ ਸ਼ਾਮ ਦੇ ਦੀਵਾਨ ਸਮੇਂ ਇਹ ਪ੍ਰਵਾਨਿਤ ਸਬੰਧਤਾਂ ਨੂੰ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 21 ਹਜ਼ਾਰ ਰੁਪਏ ਦੀ ਇਹ ਸਹਾਇਤਾ ਹਰ ਮਹੀਨੇ ਭਾਈ ਸਰਫਰਾਜ਼ ਦੇ ਜਥੇ ਨੂੰ ਦਿੱਤੀ ਜਾਇਆ ਕਰੇਗੀ। ਇਸ ਤੋਂ ਇਲਾਵਾ ਭਾਈ ਸਰਫਰਾਜ਼ ਦੀ ਮਾਤਾ ਦੇ ਇਲਾਜ਼ ਲਈ 11 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਗਈ।


