- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ ਰਹੇ ਮੂਲਮੰਤਰ ਅਸਥਾਨ ਵਿਚ ਇਤਿਹਾਸ ਨੂੰ ਰੂਪਮਾਨ ਕਰਨ ਅਤੇ ਪੇਂਟਿੰਗਜ਼ ਸਥਾਪਤ ਕਰਨ ਸਬੰਧੀ ਮਾਹਿਰਾਂ ਦੀ ਇਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਵਿਚਾਰ-ਵਿਟਾਂਦਰੇ ਤੋਂ ਬਾਅਦ ਸੁਲਤਾਨਪੁਰ ਲੋਧੀ ਵਿਖੇ ਸਥਾਪਤ ਕੀਤੀ ਜਾ ਰਹੀ ਅਜੂਬਾ ਨੁਮਾ ਵਿਸ਼ੇਸ਼ ਯਾਦਗਾਰ ਲਈ ਮਾਹਿਰਾਂ ਦਾ ਪੈਨਲ ਬਣਾਉਣ ਨੂੰ ਪ੍ਰਵਾਨਗੀ ਦਿਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਮੀਟਿੰਗ ਵਿਚ ਲਏ ਗਏ ਫੈਸਲਿਆਂ ਦੀ ਤਫਸੀਲ ਦਿੰਦਿਆਂ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਣਾਈ ਜਾ ਰਹੀ ਇਹ ਯਾਦਗਾਰ ਵਿਲਖਣ ਹੋਵੇਗੀ ਅਤੇ ਇਸ ਵਿਚ ਗੁਰੂ ਸਾਹਿਬ ਦੀਆਂ ਉਦਾਸੀਆਂ (ਯਾਤਰਾਵਾਂ) ਨਾਲ ਸਬੰਧਤ ਇਤਿਹਾਸ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਵਿਚ ਇਤਿਹਾਸ ਅਤੇ ਗੁਰੂ ਸਾਹਿਬ ਦੀ ਜੀਵਨੀ ਨਾਲ ਸਬੰਧਤ ਪੇਂਟਿੰਗਜ਼ ਵੀ ਲਗਾਈਆਂ ਜਾਣਗੀਆਂ। ਇਸ ਸਬੰਧ ਵਿਚ ਮਾਹਿਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ, ਜਿਸ ਦੀਆਂ ਸਿਫ਼ਾਰਸ਼ਾਂ ਨੂੰ ਅਮਲੀ ਰੂਪ ਦਿਤਾ ਜਾਵੇਗਾ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵਲੋਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕੀਤੀ ਪਹਿਲਕਦਮੀਂ ਦਾ ਸਵਾਗਤ ਕੀਤਾ ਗਿਆ। ਬੁਲਾਰੇ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਲੰਮੇ ਅਰਸੇ ਤੋਂ ਲਾਂਘੇ ਸਬੰਧੀ ਯਤਨ ਕੀਤੇ ਜਾ ਰਹੇ ਸਨ ਅਤੇ ਸਿਖ ਸੰਗਤਾਂ ਵਲੋਂ ਵੀ ਕਈ ਦਹਾਕਿਆਂ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਦੀ ਅਰਦਾਸ ਕੀਤੀ ਜਾ ਰਹੀ ਹੈ। ਅੰਤ੍ਰਿੰਗ ਕਮੇਟੀ ਨੇ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਸਮੇਤ ਜਿਨ੍ਹਾਂ ਨੇ ਵੀ ਇਸ ਕਾਰਜ ਲਈ ਯੋਗਦਾਨ ਪਾਇਆ ਉਸ ਸਬੰਧੀ ਧੰਨਵਾਦੀ ਮਤਾ ਪਾਸ ਕੀਤਾ ਗਿਆ। ਇਕਤਰਤਾ ਦੌਰਾਨ ਭਾਰਤ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਦਿਤੇ ਗਏ ਸੁਝਾਅ ਪ੍ਰਵਾਨ ਕਰਨ ਅਤੇ ਇਸ ਇਤਿਹਾਸਕ ਮੌਕੇ ਨੂੰ ਸਮਰਪਿਤ ਵਖ-ਵਖ ਕਾਰਜਾਂ ਦਾ ਐਲਾਨ ਕਰਨ ਲਈ ਵੀ ਧੰਨਵਾਦ ਕੀਤਾ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗੁਰੂ ਨਾਨਕ ਸਿਖ ਸਟਡੀਜ਼ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸੰਦੇਸ਼ਾਂ ਬਾਰੇ ਦੋ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਉਣ ਲਈ 5 ਲਖ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਹ ਵੀ ਪ੍ਰਵਾਨ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਰ ਵਖ-ਵਖ ਥਾਵਾਂ ‘ਤੇ ਵਿਸ਼ੇਸ਼ ਸੈਮੀਨਾਰ ਵੀ ਕਰਵਾਏ ਜਾਣਗੇ। ਸ. ਬੇਦੀ ਨੇ ਦਸਿਆ ਕਿ ਧਰਮ ਪ੍ਰਚਾਰ ਕਮੇਟੀ ਅਤੇ ਸਿਖ ਇਤਿਹਾਸ ਰੀਸਰਚ ਬੋਰਡ ਦੀ ਇਕਤਰਤਾ ਵੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ 7 ਦਸੰਬਰ ਨੂੰ ਸਦ ਲਈ ਗਈ ਹੈ। ਇਕਤਰਤਾ ਦੌਰਾਨ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਿਕਰ ਸਿੰਘ ਚੰਨੂ, ਜਨਰਲ ਸਕਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਸ. ਜਗਜੀਤ ਸਿੰਘ ਤਲਵੰਡੀ, ਸ. ਤਾਰਾ ਸਿੰਘ ਸਲਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਅਮਰੀਕ ਸਿੰਘ ਵਿਛੋਆ, ਬੀਬੀ ਜਸਬੀਰ ਕੌਰ ਜਫਰਵਾਲ, ਮੁਖ ਸਕਤਰ ਡਾ. ਰੂਪ ਸਿੰਘ, ਸਕਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਐਡੀਸ਼ਨਲ ਸਕਤਰ ਸ. ਕੇਵਲ ਸਿੰਘ ਗਿਲ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਨਿਜੀ ਸਕਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਆਦਿ ਮੌਜੂਦ ਸਨ।


