- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ – ਹਿਮਾਚਲ ਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਕਲਗੀਧਰ ਨਿਵਾਸ ਸੈਕਟਰ 27-ਬੀ, ਚੰਡੀਗੜ੍ਹ ਵਿਖੇ ਹੋਈ। ਇਕੱਤਰਤਾ ਦੌਰਾਨ ਸ. ਹਰਭਜਨ ਸਿੰਘ ਮੀਤ ਪ੍ਰਧਾਨ, ਸ. ਰਜਿੰਦਰ ਸਿੰਘ ਜਨਰਲ ਸਕੱਤਰ, ਸ. ਹਰਜਿੰਦਰ ਸਿੰਘ ਧਾਮੀ ਐਡਵੋਕੇਟ, ਬਾਬਾ ਨਾਗਰ ਸਿੰਘ, ਸ. ਹਰਭਜਨ ਸਿੰਘ ਮੈਂਬਰ, ਸ. ਜੋਰਾ ਸਿੰਘ ਮੈਂਬਰ, ਸ. ਹਰਪ੍ਰੀਤ ਸਿੰਘ ਮੈਂਬਰ ਆਦਿ ਨੇ ਸ਼ਮੂਲੀਅਤ ਕੀਤੀ। ਇਸ ਇਕੱਤਰਤਾ ਵਿਚ ਹਿਮਾਚਲ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਸਬੰਧੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੰਬਰ 2019 ਵਿਚ 550 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸ. ਕੁਲਵੰਤ ਸਿੰਘ ਚੌਧਰੀ ਮੈਨੇਜਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੇ ਘਰੇਲੂ ਮਜ਼ਬੂਰੀਆਂ ਅਤੇ ਵਡੇਰੀ ਉਮਰ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫ਼ਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਅਤੇ ਸ. ਜਗੀਰ ਸਿੰਘ ਨੂੰ ਮੈਨੇਜਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨਿਯੁਕਤ ਕਰ ਲਿਆ ਗਿਆ। ਪ੍ਰਬੰਧਕ ਕਮੇਟੀ ਨੇ ਇਕ ਮਤਾ ਪਾਸ ਕਰਕੇ ਸ. ਕੁਲਵੰਤ ਸਿੰਘ ਚੌਧਰੀ ਦੀਆਂ ਲੰੰਮੇ ਸਮੇਂ ਤੀਕ ਨਿਭਾਈਆਂ ਵਧੀਆ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਸਿਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਆਦਿ ਵੀ ਮੌਜੂਦ ਸਨ।


