- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖਾਂ ਉੱਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਛਪੀਆਂ ਰਿਪੋਰਟਾਂ ਅਨੁਸਾਰ ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਐਫ. ਬੀ. ਆਈ. ਵੱਲੋਂ ਜਾਰੀ ਅੰਕੜਿਆਂ ਅਨੁਸਾਰ 2017 ਦੇ ਮੁਕਾਬਲੇ 2018 ਵਿਚ ਸਿੱਖਾਂ ਖਿਲਾਫ ਅਪਰਾਧਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਵਿਸ਼ਵ ਸ਼ਾਂਤੀ ਅਤੇ ਮਨੁੱਖਤਾ ਦੀ ਭਲਾਈ ਲਈ ਸਦਾ ਯਤਨਸ਼ੀਲ ਰਹੀ ਹੈ। ਵਿਦੇਸ਼ਾਂ ਵਿਚ ਸਿੱਖਾਂ ਨੇ ਆਪਣੀ ਮਿਹਨਤ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ ਅਤੇ ਸਬੰਧਤ ਦੇਸ਼ਾਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਿੱਖ ਵਿਦੇਸ਼ਾਂ ਅੰਦਰ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ। ਭਾਈ ਲੌਂਗੋਵਾਲ ਨੇ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।


