- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਉਲੰਪਿਕ ਖੇਡਾਂ ਦਾ ਹਿੱਸਾ ਬਣਨ ‘ਤੇ ਸਿਮਰਨਜੀਤ ਕੌਰ ਬਾਠ ਨੂੰ ਦਿੱਤੀ ਵਧਾਈ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਮੁੱਕੇਬਾਜ਼ ਸਿਮਰਨਜੀਤ ਕੌਰ ਬਾਠ ਨੂੰ ਉਲੰਪਿਕ ਖੇਡਾਂ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਸਿਮਰਨਜੀਤ ਕੌਰ ਲੁਧਿਆਣਾ ਦੇ ਪਿੰਡ ਚਕਰ ਦੀ ਵਸਨੀਕ ਹੈ। ਉਸ ਵੱਲੋਂ ਮੁੱਕੇਬਾਜ਼ੀ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ। 25 ਸਾਲਾ ਸਿਮਰਨਜੀਤ ਕੌਰ ਹੁਣ ਉਲੰਪਿਕ ਖੇਡਾਂ ਵਿਚ ਹਿੱਸਾ ਲੈ ਰਹੀ ਹੈ। ਇਸ ਤੋਂ ਪਹਿਲਾਂ ਉਹ ਕਈ ਮੁਕਾਬਲੇ ਜਿੱਤ ਚੁੱਕੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸਿਮਰਨਜੀਤ ਕੌਰ ਵੱਲੋਂ ਉਲੰਪਿਕ ਖੇਡਾਂ ਵਿਚ ਭਾਗ ਲੈਣਾ ਸਿੱਖਾਂ ਲਈ ਮਾਣ ਵਾਲੀ ਗੱਲ ਹੈ। ਉਸ ਦੀ ਇਹ ਪ੍ਰਾਪਤੀ ਗੌਰਵਮਈ ਹੈ, ਜਿਸ ਨਾਲ ਹੋਰਨਾਂ ਨੂੰ ਵੀ ਪ੍ਰੇਰਣਾ ਮਿਲੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਸਿੱਖ ਬੱਚੀ ਇਸ ਉਚ ਮੁਕਾਮੀ ਮੁਕਾਬਲੇ ਵਿਚੋਂ ਜੇਤੂ ਹੋ ਕੇ ਨਿਕਲੇ ਅਤੇ ਸਿੱਖ ਕੌਮ ਦਾ ਹੋਰ ਮਾਣ ਵਧਾਏ। ਉਨ੍ਹਾਂ ਕਿਹਾ ਕਿ ਅਜਿਹੇ ਸਿੱਖ ਬੱਚਿਆਂ ‘ਤੇ ਕੌਮ ਨੂੰ ਫਖਰ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਹੋਣਹਾਰ ਬੱਚੀ ਦਾ ਸਨਮਾਨ ਕੀਤਾ ਜਾਵੇਗਾ।


