- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਉੱਘੇ ਪੱਤਰਕਾਰ ਤੇ ਸੰਪਾਦਕ ਸ. ਸ਼ਿੰਗਾਰਾ ਸਿੰਘ ਭੁੱਲਰ ਦੇ ਚਲਾਣੇ ’ਤੇ ਦੁਖ ਪ੍ਰਗਟਾਇਆ
ਭਾਈ ਮਹਿਤਾ, ਡਾ. ਰੂਪ ਸਿੰਘ ਤੇ ਹੋਰਾਂ ਵੱਲੋਂ ਵੀ ਅਫ਼ਸੋਸ ਪ੍ਰਗਟ
ਅੰਮ੍ਰਿਤਸਰ – ਵੱਖ-ਵੱਖ ਪੰਜਾਬੀ ਅਖ਼ਬਾਰਾਂ ਦੇ ਸੰਪਾਦਕ ਰਹੇ ਸੀਨੀਅਰ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਆਪਣੇ ਸ਼ੋਕ ਸੰਦੇਸ਼ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਭੁੱਲਰ ਪੰਜਾਬੀ ਦੇ ਪ੍ਰਬੁੱਧ ਪੱਤਰਕਾਰ ਸਨ, ਜਿਨ੍ਹਾਂ ਨੇ ਆਪਣੀਆਂ ਲਿਖਤਾਂ ਰਾਹੀਂ ਸਮਾਜ ਨੂੰ ਵੱਡਮੁਲੀ ਸੇਧ ਦਿੱਤੀ। ਉਨ੍ਹਾਂ ਪੰਜਾਬੀ ਬੋਲੀ ਦੇ ਵਿਕਾਸ ਲਈ ਵੱਡਾ ਯੋਗਦਾਨ ਪਾਇਆ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸ. ਸ਼ਿੰਗਾਰਾ ਸਿੰਘ ਦੇ ਅਕਾਲ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਸ. ਸ਼ਿੰਗਾਰਾ ਸਿੰਘ ਭੁੱਲਰ ਆਪਣੇ ਸਮੇਂ ਦਾ ਸਫਲ ਸੰਪਾਦਕ, ਚੇਤੰਨ ਪੱਤਰਕਾਰ ਅਤੇ ਉੱਘਾ ਸਾਹਿਤਕਾਰ ਸੀ। ਪੰਜਾਬੀ ਬੋਲੀ ਦੇ ਲਿਖਾਰੀਆਂ ਵਿਚ ਸ. ਭੁੱਲਰ ਨੇ ਆਪਣੀਆਂ ਲਿਖਤਾਂ ਰਾਹੀਂ ਨਿਵੇਕਲਾ ਸਥਾਨ ਬਣਾਇਆ ਅਤੇ ਉਹ ਆਪਣੀਆਂ ਲਿਖਤਾਂ ਦੀ ਮੌਲਿਕਤਾ ਕਰਕੇ ਸਦਾ ਜਾਣੇ ਜਾਣਗੇ। ਸ. ਸ਼ਿੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਅਤੇ ਸ਼੍ਰੋਮਣੀ ਕਮੇਟੀ ਦੇ ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ ਨੇ ਵੀ ਦੁੱਖ ਦਾ ਇਜਹਾਰ ਕੀਤਾ ਹੈ।


