- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਅਕਾਲ ਚਲਾਣੇ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਭਾਈ ਗੁਰਮੀਤ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਭਾਈ ਲੌਂਗੋਵਾਲ ਨੇ ਅੱਜ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਾਈ ਲੌਂਗੋਵਾਲ ਨਾਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ, ਦਰਸ਼ਨ ਸਿੰਘ ਨਿੱਜੀ ਸਹਾਇਕ ਅਤੇ ਸਿੱਖ ਵਿਦਵਾਨ ਸ. ਤਲਵਿੰਦਰ ਸਿੰਘ ਬੁੱਟਰ ਵੀ ਮੌਜੂਦ ਸਨ।


