- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਸ. ਮਹਿੰਦਰਪਾਲ ਸਿੰਘ ਨੂੰ ਵਧਾਈ ਦਿੱਤੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ. ਮਹਿੰਦਰਪਾਲ ਸਿੰਘ ਨੂੰ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਵਧਾਈ ਦਿੱਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਮਹਿੰਦਰਪਾਲ ਸਿੰਘ ਜੋ ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਇਕੋ ਇਕ ਸਿੱਖ ਮੈਂਬਰ ਹਨ ਦੇ ਸੰਸਦੀ ਸਕੱਤਰ ਬਣਨ ਨਾਲ ਸਿੱਖ ਜਗਤ ਵਿਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼-ਵਿਦੇਸ਼ ਅੰਦਰ ਆਪਣੇ ਮਿਹਨਤ ਅਤੇ ਲਿਆਕਤ ਨਾਲ ਉੱਚ ਅਹੁਦੇ ਹਾਸਲ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਜਦੋਂ ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਮਨਾਉਣ ਜਾ ਰਹੀ ਹੈ ਤਾਂ ਇਸ ਮੌਕੇ ਪਾਕਿਸਤਾਨ ਵਿਚ ਇਕ ਸਿੱਖ ਨੂੰ ਸੰਸਦੀ ਸਕੱਤਰ ਦਾ ਮਾਣ ਮਿਲਣਾ ਹੋਰ ਵੀ ਵੱਡੇ ਅਰਥ ਰੱਖਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ. ਮਹਿੰਦਰਪਾਲ ਸਿੰਘ 550ਵੇਂ ਪ੍ਰਕਾਸ਼ ਗੁਰਪੁਰਬ ਦੇ ਇਤਿਹਾਸਕ ਮੌਕੇ ’ਤੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਦੋਹਾਂ ਪੰਜਾਬਾਂ ਦੇ ਸਿੱਖਾਂ ਵਿਚ ਇਕ ਪੁੱਲ ਦਾ ਕੰਮ ਕਰਨਗੇ।


