- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਪੰਥਕ ਮਸਲਿਆਂ ਨੂੰ ਲੈ ਕੇ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੌਜੂਦਾ ਪੰਥਕ ਮਸਲਿਆਂ ਨੂੰ ਲੈ ਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਭਾਈ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਤੇ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਵੀ ਸਨ। ਦੱਸਣਯੋਗ ਹੈ ਕਿ ਸ਼ੋਮਣੀ ਕਮੇਟੀ ਪ੍ਰਧਾਨ ਨੇ ਬੀਤੇ ਕੱਲ੍ਹ ਨਿਹੰਗ ਜਥੇਬੰਦੀ ਦੇ ਆਗੂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨਾਲ ਵੀ ਮੁਲਾਕਾਤ ਕੀਤੀ ਸੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਪੰਥਕ ਸ਼ਖਸੀਅਤਾਂ ਨਾਲ ਵਿਚਾਰ ਚਰਚਾ ਦਾ ਮੰਤਵ ਕੌਮ ਦੀ ਚੜ੍ਹਦੀ ਕਲਾ ਲਈ ਸਮੂਹਿਕ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਬਾਬਾ ਹਰਨਾਮ ਸਿੰਘ ਨਾਲ ਹੋਈ ਮਿਲਣੀ ਦੌਰਾਨ ਵਰਤਮਾਨ ਕੌਮੀ ਮਸਲਿਆਂ ਦੇ ਹੱਲ ਲਈ ਵਿਚਾਰਾਂ ਹੋਈਆਂ ਹਨ।


