- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਤੇ ਬਾਬਾ ਗੱਜਣ ਸਿੰਘ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ ਵੀ ਰਹੇ ਮੌਜੂਦ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਮਸਲਿਆਂ ਨੂੰ ਲੈ ਕੇ ਵੱਖ-ਵੱਖ ਧਾਰਮਿਕ ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਦਿਨਾਂ ਤੋਂ ਪੰਥਕ ਜਥੇਬੰਦੀਆਂ ਦੇ ਮੁਖੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ। ਇਸੇ ਤਹਿਤ ਹੀ ਭਾਈ ਲੌਂਗੋਵਾਲ ਨੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਅਤੇ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਅਤੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਬੈਠਕ ਕਰ ਚੁੱਕੇ ਹਨ। ਅੱਜ ਉਹ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖ ਅਸਥਾਨ ਸੁਰਸਿੰਘ ਵਿਖੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਸਮੇਤ ਪੁੱਜੇ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨਾਲ ਵਿਚਾਰ-ਚਰਚਾ ਕੀਤੀ। ਇਸ ਮੌਕੇ ਭਾਈ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਭਾਈ ਮਨਜੀਤ ਸਿੰਘ, ਸ. ਗੁਰਬਚਨ ਸਿੰਘ ਕਰਮੂੰਵਾਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਹਰਜਿੰਦਰ ਸਿੰਘ ਆਦਿ ਮੌਜੂਦ ਸਨ।


