- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਲੁਧਿਆਣਾ ’ਚ ਹੋਈ ਬੇਅਦਬੀ ਦੀ ਘਟਨਾ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ’ਚ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਪਾਵਨ ਪੋਥੀਆਂ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਮੰਦਭਾਗੀ ਗੱਲ ਹੈ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਕਦਮ ਉਠਾਉਣੇ ਚਾਹੀਦੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਗੁਰਬਾਣੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਇਸ ਦੀ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕਰਦੇ ਹਨ। ਭਾਈ ਲੌਂਗੋਵਾਲ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਦੀ ਤਹਿ ਤੱਕ ਪੁੱਜਣ ਤਾਂ ਜੋ ਪਤਾ ਲੱਗ ਸਕੇ ਕਿ ਇਸ ਦੇ ਪਿੱਛੇ ਕਿਹੜੀਆਂ ਸ਼ਖਤੀਆਂ ਕੰਮ ਕਰਦੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਦੀ ਪੜਤਾਲ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰ ਭਾਈ ਅਜੀਤ ਸਿੰਘ, ਭਾਈ ਕੁਲਦੀਪ ਸਿੰਘ ਅਤੇ ਭਾਈ ਬਲਵੰਤ ਸਿੰਘ ਦੀ ਡਿਊਟੀ ਲਗਾਈ ਗਈ ਹੈ।


