- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਸ. ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾ ਏਡ ਦੇ ਮੁਖੀ ਸ. ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਰਵੀ ਸਿੰਘ ਨੇ ਸਿੱਖ ਕੌਮ ਦੇ ਸੇਵਾ ਦੇ ਸਿਧਾਂਤ ਨੂੰ ਪੂਰੀ ਦੁਨੀਆਂ ਵਿਚ ਫੈਲਾਇਆ ਹੈ, ਜਿਸ ਨਾਲ ਸਿੱਖਾਂ ਦੀ ਹੋਂਦ ਹੋਰ ਵੀ ਨਿਖਰ ਕੇ ਸਾਹਮਣੇ ਆਈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਰਵੀ ਸਿੰਘ ਜਿਹੇ ਸਿੱਖ ਸਾਡਾ ਮਾਣ ਹਨ ਅਤੇ ਮੈਂ ਅਰਦਾਸ ਕਰਦਾ ਹਾਂ ਕਿ ਉਹ ਜਲਦ ਸਿਹਤਯਾਬ ਹੋਣ ਉਪਰੰਤ ਫਿਰ ਤੋਂ ਮਨੁੱਖਤਾ ਦੀ ਸੇਵਾ ਦਾ ਕਾਫਲਾ ਅੱਗੇ ਤੋਰਨ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਦੀਆਂ ਦੁਆਵਾਂ ਭਾਈ ਰਵੀ ਸਿੰਘ ਦੇ ਨਾਲ ਹਨ।


