- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ 22 ਨੂੰ ਸੱਦੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 22 ਅਕਤੂਬਰ ਨੂੰ ਸੱਦ ਲਈ ਹੈ। ਇਹ ਇਕੱਤਰਤਾ ਅਜੋਕੇ ਪੰਥਕ ਹਾਲਾਤ ਸਬੰਧੀ ਵਿਚਾਰ ਕਰਨ ਲਈ ਇੱਕ ਨੁਕਾਤੀ ਏਜੰਡੇ ’ਤੇ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਮੀਡੀਏ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬੁਲਾਈ ਗਈ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਦੁਪਹਿਰ 2:00 ਵਜੇ ਹੋਵੇਗੀ।


