- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਵੱਲੋਂ ਭੇਜਿਆ ਪੱਤਰ ਡਾ. ਰੂਪ ਸਿੰਘ ਨੇ ਸ. ਤਾਰਾ ਸਿੰਘ ਨੂੰ ਸੌਂਪਿਆ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭੇਜਿਆ ਪੱਤਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਸੌਂਪਿਆ। ਇਸ ਮੌਕੇ ਲਹਿੰਦੇ ਪੰਜਾਬ ਦੇ ਗਵਨਰ ਚੌਧਰੀ ਮੁਹੰਮਦ ਸਰਵਰ ਅਤੇ ਸਿੱਖ ਜਥੇ ਦੇ ਆਗੂ ਸ. ਗੁਰਮੀਤ ਸਿੰਘ ਬੂਹ ਵੀ ਮੌਜੂਦ ਸਨ। ਭਾਈ ਲੌਂਗੋਵਾਲ ਵੱਲੋਂ ਭੇਜੇ ਗਏ ਪੱਤਰ ਵਿਚ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਆਪਸੀ ਸਹਿਯੋਗ ਦੀ ਗੱਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਪੱਤਰ ਰਾਹੀਂ ਸ੍ਰੀ ਨਨਕਾਣਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਮੇਂ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਸੁਨੇਹਾ ਭੇਜਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਪੱਤਰ ਰਾਹੀਂ ਪ੍ਰਗਟਾਈ ਭਾਵਨਾ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ. ਤਾਰਾ ਸਿੰਘ ਨੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਕੋਲੋਂ ਹਰ ਤਰ੍ਹਾਂ ਦਾ ਸਹਿਯੋਗ ਲੈਣ ਦੀ ਵਚਨਬਧਤਾ ਪ੍ਰਗਟਾਈ ਹੈ। ਡਾ. ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨਾਲ ਵੀ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਗੱਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗਵਰਨਰ ਪੰਜਾਬ ਨੇ ਸ਼੍ਰੋਮਣੀ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਿਸੇ ਵੀ ਤਰ੍ਹਾਂ ਦੇ ਸਮਾਗਮ ਲਈ ਉਹ ਪੂਰਨ ਸਹਿਯੋਗ ਦੇਣਗੇ। ਡਾ. ਰੂਪ ਸਿੰਘ ਅਨੁਸਾਰ ਚੌਧਰੀ ਮੁਹੰਮਦ ਸਰਵਰ ਨੇ ਲਹਿੰਦੇ ਪੰਜਾਬ ਦੀਆਂ ਯੂਨੀਵਰਸਿਟੀਆਂ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਸੈਮੀਨਾਰ ਕਰਵਾਉਣ ਦੀ ਮੰਗ ਨੂੰ ਵੀ ਪ੍ਰਵਾਨ ਕੀਤਾ। ਇਸ ਤੋਂ ਇਲਾਵਾ ਗਵਰਨਰ ਪੰਜਾਬ ਨੇ ਪਾਕਿਸਤਾਨ ਜਾਣ ਵਾਲੇ ਜਥਿਆਂ ਦੇ ਰੂਟ ਵਿਚ ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਨੂੰ ਵੀ ਸ਼ਾਮਲ ਕਰਨ ਦਾ ਸੁਝਾਅ ਵੀ ਪ੍ਰਵਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਵਿਖੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦਾ ਪਹਿਲਾ ਮੋਰਚਾ ਲੱਗਾ ਸੀ, ਜਿਸ ਕਾਰਨ ਇਸ ਅਸਥਾਨ ਦੀ ਵੱਡੀ ਇਤਿਹਾਸਕ ਮਹੱਤਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਗਵਰਨਰ ਚੌਧਰੀ ਮੁਹੰਮਦ ਸਰਵਰ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਦੇ ਨਾਲ-ਨਾਲ ਓਕਾਫ ਬੋਰਡ ਦੇ ਅਧਿਕਾਰੀਆਂ ਨਾਲ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵੀ ਗੱਲ ਕੀਤੀ, ਜਿਸ ’ਤੇ ਉਨ੍ਹਾਂ ਨੇ ਹਰ ਤਰ੍ਹਾਂ ਦੇ ਸਹਿਯੋਗ ਅਤੇ ਪ੍ਰਬੰਧਾਂ ਦਾ ਭਰੋਸਾ ਦਿੱਤਾ ਹੈ।


