- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਜਪਾ ਤੋਂ ਟਿਕਟ ਨਾ ਮਿਲਣ ਤੇ ਸੰਸਦ ਮੈਂਬਰ ਉੱਦਿਤ ਰਾਜ ਨੇ ਫੜਿਆ ਕਾਂਗਰਸ ਦਾ ਹੱਥ
ਭਾਜਪਾ ਵਲੋਂ ਟਿਕਟ ਨਾ ਮਿਲਣ ‘ਤੇ ਨਾਰਾਜ਼ ਸੰਸਦ ਮੈਂਬਰ ਉੱਦਿਤ ਰਾਜ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਮੈਂਬਰਤਾ ਗ੍ਰਹਿਣ ਕੀਤੀ। ਉੱਤਰ-ਪੱਛਮੀ ਦਿੱਲੀ ਸੀਟ ਤੋਂ ਭਾਜਪਾ ਸੰਸਦ ਮੈਂਬਰ ਨੂੰ ਇਸ ਵਾਰ ਭਾਜਪਾ ਨੇ ਟਿਕਟ ਨਹੀਂ ਦਿੱਤਾ ਸੀ। ਉਨ੍ਹਾਂ ਦੀ ਜਗ੍ਹਾ ਭਾਜਪਾ ਨੇ ਮਸ਼ਹੂਰ ਸਿੰਗਰ ਹੰਸ ਰਾਜ ਹੰਸ ਨੂੰ ਟਿਕਟ ਦੇ ਦਿੱਤਾ। ਟਿਕਟ ਨਾ ਮਿਲਣ ‘ਤੇ ਉੱਦਿਤ ਰਾਜ ਨੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਉਸੇ ਦੀ ਅਗਲੀ ਕੜੀ ‘ਚ ਉਨ੍ਹਾਂ ਨੇ ਅੱਜ ਯਾਨੀ ਬੁੱਧਵਾਰ ਨੂੰ ਕਾਂਗਰਸ ਜੁਆਇਨ ਕਰਨ ਦਾ ਫੈਸਲਾ ਕੀਤਾ।ਇਸ ਤੋਂ ਪਹਿਲਾਂ ਭਾਜਪਾ ਸੰਸਦ ਮੈਂਬਰ ਉੱਦਿਤ ਰਾਜ ਨੇ ਮੰਗਲਵਾਰ ਦੀ ਸਵੇਰ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਲੋਕ ਸਭਾ ਚੋਣਾਂ ‘ਚ ਟਿਕਟ ਨਹੀਂ ਦਿੱਤਾ ਗਿਆ ਤਾਂ ਉਹ ਪਾਰਟੀ ਤੋਂ ਅਸਤੀਫਾ ਦੇ ਦੇਣਗੇ। ਉੱਦਿਤ ਨੇ ਟਵੀਟ ਕੀਤਾ ਸੀ,”ਮੈਂ ਟਿਕਟ ਦਾ ਇੰਤਜ਼ਾਰ ਕਰ ਰਿਹਾ ਹਾਂ। ਜੇਕਰ ਮੈਨੂੰ ਟਿਕਟ ਨਾ ਮਿਲਿਆ ਤਾਂ ਮੈਂ ਪਾਰਟੀ ਨੂੰ ਅਲਵਿਦਾ ਕਹਿ ਦੇਵਾਂਗਾ।” ਇਸ ਤੋਂ ਪਹਿਲਾਂ ਸੋਮਵਾਰ ਨੂੰ ਅੱਧੀ ਰਾਤ ਆਪਣੇ ਦਰਜਨਾਂ ਸਮਰਥਕਾਂ ਨਾਲ ਪੰਤ ਮਾਰਗ ‘ਤੇ ਦਿੱਲੀ ਭਾਜਪਾ ਦਫ਼ਤਰ ਪਹੁੰਚੇ ਸਨ ਅਤੇ ਉਨ੍ਹਾਂ ਨੇ ਉੱਥੇ ਹੰਗਾਮਾ ਕੀਤਾ ਸੀ।


