- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਜਪਾ ਦੇ ਨਵੇਂ ਪ੍ਰਧਾਨ ਜੇ. ਪੀ. ਨੱਢਾ ਨੇ ਪੀ. ਐੱਮ. ਮੋਦੀ ਨਾਲ ਕੀਤੀ ਮੁਲਾਕਾਤ
ਭਾਜਪਾ ਦੇ ਨਵੇਂ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਯਾਨੀ ਕਿ ਜੇ. ਪੀ. ਨੱਢਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ ‘ਤੇ ਮੁਲਾਕਾਤ ਕੀਤੀ। ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਨੱਢਾ ਸੋਮਵਾਰ ਨੂੰ ਬਿਨਾਂ ਕਿਸੇ ਵਿਰੋਧ ਦੇ ਪਾਰਟੀ ਪ੍ਰਧਾਨ ਚੁਣੇ ਗਏ ਸਨ। ਨੱਢਾ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਵਿਚ ਦੇਸ਼ ਨੇ ਨਵੀਆਂ ਉੱਚਾਈਆਂ ਨੂੰ ਛੂਹਿਆ ਹੈ। ਉਨ੍ਹਾਂ ਦੇ ਕੀਮਤੀ ਮਾਰਗਦਰਸ਼ਨ ‘ਚ ਮੈਂ ਪਾਰਟੀ ਅਤੇ ਇਸ ਦੀ ਵਿਚਾਰਧਾਰਾ ਨੂੰ ਘਰ-ਘਰ ਤਕ ਪਹੁੰਚਾਉਣ ਦਾ ਟੀਚਾ ਰੱਖਾਂਗਾ। ਇੱਥੇ ਦੱਸ ਦੇਈਏ ਕਿ ਪਾਰਟੀ ਪ੍ਰਧਾਨ ਬਣਨ ਤੋਂ ਪਹਿਲਾਂ ਨੱਢਾ ਕਾਰਜਕਾਰੀ ਪ੍ਰਧਾਨ ਦੀ ਭੂਮਿਕਾ ਨਿਭਾ ਰਹੇ ਸਨ। ਪਿਛਲੇ ਸਾਲ ਜੂਨ ‘ਚ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਗਏ ਨੱਢਾ ਅਮਿਤ ਸ਼ਾਹ ਦੀ ਥਾਂ ਪਾਰਟੀ ਦੇ ਨਵੇਂ ਪ੍ਰਧਾਨ ਬਣੇ ਹਨ।


