- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਜਪਾ ਦੇ ਸੰਸਦੀ ਦਲ ਕਾਰਜਕਾਰਣੀ ਦਾ ਗਠਨ
ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਸੰਸਦੀ ਦਲ ਦੀ ਕਾਰਜਕਾਰਨੀ ਦਾ ਗਠਨ ਕੀਤਾ ਹੈ। ਬੁੱਧਵਾਰ ਨੂੰ ਪਾਰਟੀ ਵੱਲੋਂ ਸੰਸਦੀ ਦਲ ਦੀ ਕਾਰਜਕਾਰਣੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ। ਇਸ ਮੁਤਾਬਿਕ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲੋਕ ਸਭਾ ਵਿੱਚ ਪਾਰਟੀ ਦਾ ਉਪਨੇਤਾ ਅਤੇ ਥਾਵਰ ਚੰਦ ਗਹਿਲੋਤ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਆਗੂ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ, ਰੇਲ ਮੰਤਰੀ ਪੀਯੂਸ਼ ਗੋਇਲ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਉਪ ਆਗੂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਪਾਰਟੀ ਦਾ ਸਰਕਾਰੀ ਚੀਫ ਵਿਹਪ ਪ੍ਰਲਹਾਦ ਜੋਸ਼ੀ ਅਤੇ ਲੋਕ ਸਭਾ ਵਿੱਚ ਉਪ ਸਰਕਾਰੀ ਚੀਫ ਵਿਹਪ ਅਰਜਨ ਰਾਮ ਮੇਘਵਾਲ ਨੂੰ ਨਿਯੁਕਤ ਕੀਤਾ ਗਿਆ ਹੈ।


