- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 78 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਸ੍ਰੀ ਮਨੋਹਰ ਲਾਲ ਖੱਟਰ ਕਰਨਾਲ ਤੋਂ ਲੜਣਗੇ ਚੋਣ
ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕੁੱਲ 90 ਵਿੱਚੋਂ 78 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ’ਚ ਮੌਜੂਦਾ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਕਰਨਾਲ ਹਲਕੇ ਤੋਂ ਚੋਣ ਲੜਗੇ। ਬੀਤੇ ਦਿਨੀਂ ਭਾਜਪਾ ’ਚ ਸ਼ਾਮਲ ਹੋਏ ਉਲੰਪਿਕ ਤਮਗ਼ਾ–ਜੇਤੂ ਯੋਗੇਸ਼ਵਰ ਦੱਤ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਤੇ ਮਹਿਲਾ ਭਲਵਾਨ ਬਬੀਤਾ ਫ਼ੋਗਾਟ ਨੂੰ ਆਪਣੇ ਉਮੀਦਵਾਰ ਐਲਾਨਿਆ ਹੈ। ਹਰਿਆਣਾ ’ਚ ਵੋਟਾਂ ਆਉਂਦੀ 21 ਅਕਤੂਬਰ ਨੂੰ ਪੈਣਗੀਆਂ ਤੇ ਨਤੀਜੇ 24 ਅਕਤੂਬਰ ਨੂੰ ਆ ਜਾਣਗੇ। ਯੋਗੇਸ਼ਵਰ ਦੱਤ ਹਰਿਆਣਾ ਦੇ ਬੜੌਦਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਸੰਦੀਪ ਸਿੰਘ ਨੂੰ ਪੇਹੋਵਾ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਹਰਿਆਣਾ ਪੁਲਿਸ ਦੀ ਨੌਕਰੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਬਬੀਤਾ ਫ਼ੋਗਾਟ ਦਾਦਰੀ ਵਿਧਾਨ ਸਭਾ ਸੀਟ ਉੱਤੇ ਆਪਣੀ ਕਿਸਮਤ ਅਜ਼ਮਾਉਣਗੇ। ਹਰਿਆਣਾ ਵਿਧਾਨ ਸਭਾ ਚੋਣ 2014 ਦੀ ਗੱਲ ਕਰੀਏ, ਤਾਂ ਪੇਹੋਵਾ ਤੋਂ ਇੰਡੀਅਨ ਨੇਸ਼ਨਲ ਲੋਕ ਦਲ (ਇਨੈਲੋ – 9NL4) ਦੇ ਉਮੀਦਵਾਰ ਜੇ.ਐੱਸ. ਸੰਧੂ ਨੇ ਚੋਣ ਜਿੱਤੀ ਸੀ। ਦਾਦਰੀ ਤੋਂ ਇਨੈਲੋ ਉਮੀਦਵਾਰ ਰਾਜਦੀਪ ਤੇ ਬੜੌਦਾ ਤੋਂ ਕਾਂਗਰਸ ਦੇ ਸ੍ਰੀਕ੍ਰਿਸ਼ਨ ਹੁੱਡਾ ਨੇ ਚੋਣ ਜਿੱਤੀ ਸੀ। ਇਸ ਦਾ ਸਿੱਧਾ ਮਤਲਬ ਇਹੋ ਹੈ ਕਿ ਭਾਜਪਾ ਨੇ ਪਾਰਟੀ ‘ਚ ਸ਼ਾਮਲ ਹੋਏ ਤਿੰਨੇ ਖਿਡਾਰੀਆਂ ਨੂੰ ਉਨ੍ਹਾਂ ਸੀਟਾਂ ਤੋਂ ਕਿਸਮਤ ਅਜ਼ਮਾਉਣ ਦਾ ਮੌਕਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਦਿੱਲੀ ’ਚ ਭਾਜਪਾ ਦੇ ਮੁੱਖ ਦਫਤਰ ਵਿਖੇ ਕੇਂਦਰੀ ਚੋਣ ਕਮੇਟੀ ਦੀਬੈਠਕ ਹੋਈ ਸੀ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਿੱਚ ਹਰਿਆਣਾ ਤੇ ਮਹਾਰਾਸ਼ਟਰ ਦੇ ਉਮੀਦਵਾਰਾਂ ਉੱਪਰ ਚਰਚਾ ਕੀਤੀ ਗਈ ਸੀ।


