- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ-ਅਮਰੀਕੀ ਸੀਮਾ ਨੰਦਾ ਡੈਮੋਕ੍ਰੇਟਿਕ ਪਾਰਟੀ ਦੀ ਸੀ. ਈ. ਓ. ਬਣੀ
ਵਾਸ਼ਿੰਗਟਨ – ਭਾਰਤੀ-ਅਮਰੀਕੀ ਸੀਮਾ ਨੰਦਾ ਨੂੰ ਵਿਰੋਧੀ ਦਲ ਡੈਮੋਕ੍ਰੇਟਿਕ ਪਾਰਟੀ ਦਾ ਸੀ. ਈ. ਓ. ਨਿਯੁਕਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਨੰਦਾ ਨੇ ਦੇਸ਼ ਲਈ ਕੰਮ ਕਰਨ ਅਤੇ ਅਮਰੀਕਾ ਦੇ ਸਾਰੇ ਕੋਨਿਆਂ ਵਿਚ ਡੈਮਕ੍ਰੋਟਿਕ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਯਕੀਨੀ ਕਰਨ ਦੀ ਸਹੁੰ ਚੁੱਕੀ। ਨੰਦਾ ਨੇ ਕਿਹਾ, ”ਅਸੀਂ ਆਪਣੇ ਦੇਸ਼ ਦੀ ਆਤਮਾ, ਆਪਣੇ ਲੋਕਤੰਤਰ ਅਤੇ ਸਾਡੇ ਮੌਕਿਆਂ ਲਈ ਲੜ ਰਹੇ ਹਾਂ।” ਡੈਮੋਕ੍ਰੇਟਿਕ ਅਤੇ ਰੀਪਬਲਿਕਨ ਪਾਰਟੀ ਦੀ ਨੈਸ਼ਨਲ ਕਮੇਟੀ ਦੀ ਸੀ. ਈ. ਓ. ਦਾ ਅਹੁਦਾ ਸੰਭਾਲਣ ਵਾਲੀ ਨੰਦਾ ਪਹਿਲੀ ਭਾਰਤੀ-ਅਮਰੀਕੀ ਹੈ। ਨੰਦਾ ਨੇ 23 ਜੁਲਾਈ ਨੂੰ ਡੀ. ਐੱਨ. ਸੀ. ਦੇ ਸੀ. ਈ. ਓ. ਦਾ ਅਹੁਦਾ ਸੰਭਾਲਿਆ। ਡੀ. ਐੱਨ. ਸੀ. ਦੀ ਰੋਜ਼ਾਨਾ ਗਤੀਵਿਧੀਆਂ ਅਤੇ ਫੈਸਲਿਆਂ ਦੀ ਜ਼ਿੰਮੇਵਾਰੀ ਨੰਦਾ ‘ਤੇ ਹੋਵੇਗੀ। ਨੰਦਾ ਨੇ ਕਿਹਾ ਕਿ ਡੈਮੋਕ੍ਰੇਟਿਕ ਪਾਰਟੀ ਦੀ ਹਮਾਇਤ ਕਰਨਾ, ਬੱਚਿਆਂ ਲਈ ਬਿਹਤਰ ਭਵਿੱਖ ਦਾ ਨਿਰਮਾਣ ਕਰਨ ਵਰਗਾ ਹੀ ਹੈ। ਉਨ੍ਹਾਂ ਨੇ ਕਿਹਾ, ”ਮੈਂ ਆਪਣੇ ਦੋਹਾਂ ਬੱਚਿਆਂ ਨਾਲ ਵਾਅਦਾ ਕੀਤਾ ਹੈ ਕਿ ਅਸੀਂ ਅਜਿਹਾ ਅਮਰੀਕਾ ਵਿਕਸਿਤ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗੇ, ਜੋ ਸੁੰਦਰ, ਆਜ਼ਾਦ ਅਤੇ ਸਾਰਿਆਂ ਲਈ ਬਰਾਬਰ ਹੋਵੇ, ਜਿੱਥੇ ਸਾਰਿਆਂ ਲਈ ਬਰਾਬਰ ਮੌਕੇ ਉਪਲੱਬਧ ਹੋਣ।”


