- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਕਪਤਾਨ ਕੋਹਲੀ ਤੋੜੇਗਾ ਤੇਂਦੁਲਕਰ-ਲਾਰਾ ਦਾ ਵੱਡਾ ਰਿਕਾਰਡ
ਦੱਖਣੀ ਅਫਰੀਕਾ ਵਿਰੁੱਧ ਖੇਡੇ ਜਾਣ ਵਾਲੀ ਟੈਸਟ ਸੀਰੀਜ਼ ‘ਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਤੇਜ਼ 21 ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲੇ ਖਿਡਾਰੀ ਬਣ ਸਕਦੇ ਹਨ। ਇਸ ਰਿਕਾਰਡ ਨੂੰ ਹਾਸਲ ਕਰਨ ਦੇ ਲਈ ਉਸ ਨੂੰ 281 ਦੌੜਾਂ ਦੀ ਜ਼ਰੂਰਤ ਹੈ ਜਿਸ ਤੋਂ ਬਾਅਦ ਉਹ ਇਸ ਮਾਮਲੇ ‘ਚ ਵੀ ਸਚਿਨ ਤੇਂਦੁਲਕਰ ਤੇ ਬ੍ਰਾਇਨ ਲਾਰਾ ਨੂੰ ਪਿੱਛੇ ਛੱਡ ਦੇਵੇਗਾ। ਇਸ ਤੋਂ ਪਹਿਲਾਂ ਇਸ ਸਾਲ ਸਭ ਤੋਂ ਤੇਜ਼ 20 ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲੇ ਖਿਡਾਰੀ ਬਣੇ ਹਨ।ਫਿਲਹਾਲ ਸਚਿਨ ਸਭ ਤੋਂ ਤੇਜ਼ 21 ਹਜ਼ਾਰ ਅੰਤਰਰਾਸ਼ਟਰੀ ਦੌੜਾਂ ਬਣਾਉਣ ਵਾਲੇ ਖਿਡਾਰੀ ਹਨ ਜਿਸ ਨੇ 473 ਪਾਰੀਆਂ ‘ਚ ਇਹ ਕਮਾਲ ਕੀਤਾ ਸੀ। ਨਾਲ ਹੀ ਦੂਜੇ ਨੰਬਰ ‘ਤੇ ਬ੍ਰਾਇਨ ਲਾਰਾ ਹਨ ਜਿਸ ਨੇ ਇਸ ਕੰਮ ਦੇ ਲਈ 485 ਪਾਰੀਆਂ ਖੇਡੀਆਂ ਸਨ। ਕਪਤਾਨ ਕੋਹਲੀ ਦੀ ਗੱਲ ਕਰੀਏ ਤਾਂ ਉਸ ਨੇ ਹੁਣ ਤਕ ਅੰਤਰਰਾਸ਼ਟਰੀ ਕ੍ਰਿਕਟ ‘ਚ 432 ਪਾਰੀਆਂ ਖੇਡੀਆਂ ਹਨ। ਜੇਕਰ ਉਹ ਇਸ ਸੀਰੀਜ਼ ‘ਚ 281 ਦੌੜਾਂ ਬਣਾ ਲੈਂਦਾ ਹੈ ਤਾਂ ਉਹ ਸਚਿਨ ਤੇ ਲਾਰਾ ਦਾ ਰਿਕਾਰਡ ਤਾਂ ਸਭ ਤੋਂ ਤੇਜ਼ 21 ਹਜ਼ਾਰ ਅੰਤਰਰਾਸ਼ਟਰੀ ਦੌੜਾਂ ਬਣਾਉਣ ਵਾਲੇ ਖਿਡਾਰੀ ਬਣ ਜਾਣਗੇ।


