- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਜੀਤ ਵਾਡੇਕਰ ਦਾ ਦੇਹਾਂਤ
ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਜੀਤ ਵਾਡੇਕਰ ਦਾ ਬੀਤੇ ਦਿਨ ਇਥੋਂ ਦੇ ਜਸਲੋਕ ਹਸਪਤਾਲ ’ਚ ਦੇਹਾਂਤ ਹੋ ਗਿਆ। ਵਾਡੇਕਰ (77) ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ। ਸ੍ਰੀ ਵਾਡੇਕਰ ਨੇ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਸਾਲ 1966 ਵਿੱਚ ਵੈਸਟ ਇੰਡੀਜ਼ ਖ਼ਿਲਾਫ਼ ਕੀਤੀ ਸੀ। ਉਨ੍ਹਾਂ 37 ਟੈਸਟ ਮੈਚਾਂ ਵਿੱਚ 31.07 ਦੀ ਔਸਤ ਨਾਲ 2113 ਦੌੜਾਂ ਬਣਾਈਆਂ। ਵਾਡੇਕਰ ਨੇ ਦੋ ਇਕ ਰੋਜ਼ਾ ਮੈਚਾਂ ਵਿੱਚ ਵੀ ਮੁਲਕ ਦੀ ਨੁਮਾਇੰਦਗੀ ਕੀਤੀ ਹੈ। ਉਨ੍ਹਾਂ ਦੀਆਂ ਅਹਿਮ ਪ੍ਰਾਪਤੀਆਂ ’ਚ 1971 ਵਿੱਚ ਵੈਸਟ ਇੰਡੀਜ਼ ਖ਼ਿਲਾਫ਼ ਲੜੀ ਦੀ ਜਿੱਤ ਪ੍ਰਮੁੱਖ ਹੈ। ਉਨ੍ਹਾਂ 1974 ਵਿੱਚ ਪਲੇਠੇ ਇਕ ਰੋਜ਼ਾ ਕੌਮਾਂਤਰੀ ਮੁਕਾਬਲੇ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਭਾਰਤੀ ਖਿਡਾਰੀਆਂ ਨੇ ਸ਼ੋਕ ਜਤਾਉਂਦਿਆਂ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਦੌਰਾਨ ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਵਾਡੇਕਰ ਦੀ ਮੌਤ ’ਤੇ ਸ਼ੋਕ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਖਲਾਅ ਪੈਦਾ ਹੋ ਗਿਆ ਹੈ। ਭਾਰਤ ਨੂੰ ਇੰਗਲੈਂਡ ਤੇ ਵੈਸਟ ਇੰਡੀਜ਼ ਵਿੱਚ ਪਹਿਲੀ ਟੈਸਟ ਲੜੀ ਜਿਤਾਉਣ ਦਾ ਸਿਹਰਾ ਵਾਡੇਕਰ ਸਿਰ ਹੀ ਬੱਝਦਾ ਹੈ। ਬੀਸੀਸੀਆਈ ਸਕੱਤਰ ਅਮਿਤਾਭ ਚੌਧਰੀ ਨੇ ਕਿਹਾ, ‘ਉਨ੍ਹਾਂ ਦੇ ਜਾਣ ਨਾਲ ਵੱਡਾ ਖਲਾਅ ਪੈਦਾ ਹੋ ਗਿਆ ਹੈ। ਪਹਿਲਾਂ ਇਕ ਬੱਲੇਬਾਜ਼ ਤੇ ਮਗਰੋਂ ਕਪਤਾਨ ਵਜੋਂ ਉਨ੍ਹਾਂ ਭਾਰਤੀ ਕ੍ਰਿਕਟ ਨੂੰ ਨਵੀਆਂ ਉਚਾਈਆਂ ’ਤੇ ਪਹੁੰਚਾਇਆ।’ ਉਨ੍ਹਾਂ ਕਿਹਾ ਕਿ ਵਾਡੇਕਰ ਦੀ ਕ੍ਰਿਸ਼ਮਾਈ ਅਗਵਾਈ ਵਿੱਚ ਭਾਰਤੀ ਕ੍ਰਿਕਟ ਦਾ ਸੁਨਹਿਰਾ ਸੀਜ਼ਨ ਸੀ, ਜਿਸ ਨਾਲ ਹਰ ਕਿਸੇ ਨੂੰ ਸਵੈ-ਭਰੋਸੇ ਦੀ ਜਾਗ ਲੱਗੀ ਤੇ ਭਾਰਤੀ ਕ੍ਰਿਕਟ ਨੇ ਵਿਕਾਸ ਕੀਤਾ।


