- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਕ੍ਰਿਕਟ ਟੀਮ ਨੇ ਅੰਡਰ-19 ਏਸ਼ੀਆ ਖ਼ਿਤਾਬ ਜਿੱਤਿਆ
ਖੱਬੇ ਹੱਥ ਦੇ ਸਪਿੰਨਰ ਅਥਰਵ ਐਂਕੋਲੇਕਰ ਦੀਆਂ ਪੰਜ ਵਿਕਟਾਂ ਦੀ ਬਦੌਲਤ ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਇੱਕ ਰੋਜ਼ਾ ਮੁਕਾਬਲੇ ਵਿੱਚ ਅੱਜ ਇੱਥੇ ਬੰਗਲਾਦੇਸ਼ ਨੂੰ ਪੰਜ ਦੌੜਾਂ ਨਾਲ ਹਰਾ ਕੇ ਖ਼ਿਤਾਬ ’ਤੇ ਕਬਜ਼ਾ ਕਰ ਲਿਆ। ਘੱਟ ਸਕੋਰ ਵਾਲੇ ਇਸ ਮੈਚ ਵਿੱਚ ਐਂਕੋਲੇਕਰ ਤੋਂ ਇਲਾਵਾ ਆਕਾਸ਼ ਸਿੰਘ ਨੇ ਵੀ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 12 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਸੁਸ਼ਾਂਤ ਮਿਸ਼ਰਾ ਅਤੇ ਵਿਦਿਆਧਰ ਪਾਟਿਲ ਨੂੰ ਇੱਕ-ਇੱਕ ਵਿਕਟ ਮਿਲੀ। ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 32.4 ਓਵਰਾਂ ਵਿੱਚ ਸਿਰਫ਼ 106 ਦੌੜਾਂ ’ਤੇ ਢੇਰ ਹੋ ਗਈ, ਪਰ 18 ਸਾਲ ਦੇ ਐਂਕੋਲੇਕਰ ਨੇ ਅੱਠ ਓਵਰਾਂ ਵਿੱਚ 28 ਦੌੜਾਂ ਦੇ ਕੇ ਪੰਜ ਵਿਕਟਾਂ ਲੈ ਕੇ ਬੰਗਲਾਦੇਸ਼ ਦੀ ਪਾਰੀ ਨੂੰ ਢੇਰ ਕਰ ਦਿੱਤਾ। ਇਸ ਤੋਂ ਪਹਿਲਾਂ ਜਿੱਤ ਲਈ 107 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੇ ਬੰਗਲਾਦੇਸ਼ ਦੀ ਸ਼ੁਰੂਆਤ ਖ਼ਰਾਬ ਸ਼ੁਰੂਆਤ ਰਹੀ, ਪਰ ਕਪਤਾਨ ਅਕਬਰ ਅਲੀ (23 ਦੌੜਾਂ) ਅਤੇ ਮ੍ਰਿਤਯੁੰਜਯ ਚੌਧਰੀ ਨੇ (21 ਦੌੜਾਂ) ਉਮੀਦਾਂ ਬਣਾਈ ਰੱਖੀਆਂ, ਪਰ ਦੋਵੇਂ ਬੱਲੇਬਾਜ਼ ਛੇਤੀ ਪੈਵਿਲੀਅਨ ਪਰਤ ਗਏ। ਇਸ ਮਗਰੋਂ ਤੰਜਿਮ ਹਸਨ ਸ਼ਾਕਿਬ (12 ਦੌੜਾਂ) ਅਤੇ ਰਕੀਬੁਲ ਹਸਨ (ਨਾਬਾਦ 11 ਦੌੜਾਂ) ਨੇ ਨੌਵੀਂ ਵਿਕਟ ਲਈ 23 ਦੌੜਾਂ ਜੋੜ ਕੇ ਇੱਕ ਵਾਰ ਫਿਰ ਭਾਰਤ ਨੂੰ ਪ੍ਰੇਸ਼ਾਨੀ ਵਿੱਚ ਪਾ ਦਿੱਤਾ, ਪਰ ਐਂਕੋਲੇਕਰ ਨੇ ਚਾਰ ਗੇਂਦਾਂ ਦੇ ਅੰਦਰ ਆਖ਼ਰੀ ਦੋਵੇਂ ਵਿਕਟਾਂ ਝਟਕਾ ਕੇ ਭਾਰਤ ਨੂੰ ਜਿੱਤ ਦਿਵਾ ਦਿੱਤੀ। ਭਾਰਤ ਲਈ ਕਪਤਾਨ ਧਰੁਵ ਜ਼ੁਰੇਲ (33 ਦੌੜਾਂ) ਅਤੇ ਹੇਠਲੇ ਕ੍ਰਮ ਦੇ ਬੱਲੇਬਾਜ਼ ਕਰਨ ਲਾਲ (37 ਦੌੜਾਂ) ਹੀ ਬੱਲੇ ਰਾਹੀਂ ਪ੍ਰਦਰਸ਼ਨ ਕਰ ਸਕੇ।ਇਸ ਤੋਂ ਪਹਿਲਾਂ ਟਾਸ ਜਿੱਤ ਕੇ ਭਾਰਤੀ ਟੀਮ ਲਈ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਗ਼ਲਤ ਸਾਬਤ ਹੋਇਆ। ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਚੌਧਰੀ (18 ਦੌੜਾਂ ਦੇ ਕੇ ਤਿੰਨ ਵਿਕਟਾਂ) ਨੇ ਭਾਰਤੀ ਬੱਲੇਬਾਜ਼ਾਂ ਨੂੰ ਕ੍ਰੀਜ਼ ’ਤੇ ਟਿਕਣ ਨਹੀਂ ਦਿੱਤਾ।


