- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਕ੍ਰਿਕੇਟ ਟੀਮ ਦਾ ਉਤਸ਼ਾਹ ਵਧਾਉਣ ਦੇ ਲਈ, ਆਰੀਅਨਜ਼ ਦੇ ਵਿਦਿਆਰਥੀਆਂ ਨੇ ਢੋਲ ਦੀ ਤਾਲ ਤੇ ਨਾਚ ਕੀਤਾ
ਮੋਹਾਲੀ – ਭਾਰਤ ਅਤੇ ਨਿਊਜ਼ੀਲੈਂਡ ਦੇ ਵਿਚਕਾਰ 9 ਜੁਲਾਈ ਨੂੰ ਖੇਡੇ ਜਾਣ ਵਾਲੇ ਸੈਮੀ-ਫਾਈਨਲ ਮੈਚ ਵਿੱਚ ਭਾਰਤੀ ਟੀਮ ਦਾ ਉਤਸ਼ਾਹ ਵਧਾਉਣ ਦੇ ਲਈ ਆਰੀਅਨਜ਼ ਦੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਪਹਿਰਾਵੇ ਦੇ ਨਾਲ ਢੋਲ ਦੀ ਤਾਲ ਤੇ ਨਾਚ ਕੀਤਾ ਅਤੇ ਬੋਲੀਆਂ ਪਾਈਆਂ। ਆਰੀਅਨਜ਼ ਗਰੁੱਪ ਦੇ ਡਾਇਰੇਕਟਰ, ਪ੍ਰੋਫੈਸਰ ਬੀ.ਐਸ.ਸਿੱਧੂ ਇਸ ਮੋਕੇ ਤੇ ਹਾਜ਼ਿਰ ਸਨ।ਇਸ ਮੋਕੇ ਤੇ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਨੇ ਅਪਣੇ ਕੈਂਪਸ ਵਿੱਚ ਇੱਕ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਜਿਸ ਵਿੱਚ ਵਿਦਿਆਰਥੀਆਂ ਨੇ ਭੰਗੜੇ ਅਤੇ ਗਿੱਧੇ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਭਾਰਤੀ ਟੀਮ ਦਾ ਉਤਸ਼ਾਹ ਵਧਾਉਣ ਦੇ ਲਈ ਬੋਲੀਆਂ ਪਾਈਆਂ ਜਿਹਨਾਂ ਵਿੱਚ ”ਬਾਰੀ ਬਰਸੀ ਖੱਟਣ ਗਿਆ ਸੀ, ਖੱਟ ਕੇ ਲਿਆਂਦਾਂ ਬੇਰ, ਵਰਲਡ ਕੱਪ ਜਿੱਤੇਗਾ ਟੀਮ ਇੰਡੀਆਂ ਦਾ ਸ਼ੇਰ” ਅਤੇ ਹੋਰ ਕਈ ਸ਼ਾਮਿਲ ਹਨ।ਭਾਰਤ ਅਤੇ ਨਿਊਜ਼ੀਲੈਂਡ ਦੇ ਵਿਚਕਾਰ ਖੇਡੇ ਜਾਣ ਵਾਲੇ ਸੈਮੀ ਫਾਈਨਲ ਮੈਚ ਦੇ ਬਾਰੇ ਵਿੱਚ ਵਿਦਿਆਰਥੀਆਂ ਦੇ ਨਾਲ ਗੱਲਬਾਤ ਕਰਦੇ ਹੋਏ, ਪ੍ਰੌਫੈਸਰ ਬੀ.ਐਸ ਸਿੱਧੂ ਨੇ ਕਿਹਾ ਕਿ ਭਾਰਤੀ ਟੀਮ ਵਿੱਚ ਸਾਰੇ ਖਿਡਾਰੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਵਰਲਡ ਕੱਪ ਜਿੱਤਣ ਦੇ ਲਈ ਯਤਨ ਕਰ ਰਹੇ ਹਨ ਜਦਕਿ ਨਿਊਜ਼ੀਲੈਂਡ ਵਰਲਡ ਕੱਪ ਵਿੱਚ ਚਾਰੋਂ ਸੈਮੀ ਫਾਈਨਲਿਸਟ ਟੀਮਾਂ ਵਿੱਚੋ ਸਭ ਤੋਂ ਕਮਜ਼ੋਰ ਟੀਮ ਹੈ।


